26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਰਤਵਾੜਾ ਸਾਹਿਬ ਸਕੂਲ ਵਿਖੇ ਸ਼ਰਧਾ ਨਾਲ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 02-06-2025
ਮੁੱਲਾਂਪੁਰ ਗਰੀਬਦਾਸ, 1 ਜੂਨ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ, ਉਪਰੰਤ ਵਿਦਿਆਰਥਣ ਲਵਲੀਨ ਕੌਰ ਨੇ ਗੁਰੂ ਸਾਹਿਬ ਜੀ ਦੇ ਵਿਲੱਖਣ ਜੀਵਨ ਤੇ ਉਨ੍ਹਾਂ ਦੀ ਸ਼ਹੀਦੀ 'ਤੇ ਚਾਨਣਾ ਪਾਇਆ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਦਾ ਪਾਠ, ਅਰਦਾਸ ਤੇ ਨਾਮ ਸਿਮਰਨ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸੇਧ ਲੈ ਕੇ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਸੰਬੰਧੀ ਪ੍ਰੇਰਿਤ ਕੀਤਾ, ਜਦ ਕਿ ਰਤਵਾੜਾ ਸਾਹਿਬ ਟਰੱਸਟ ਦੇ ਮੁਖੀ ਸੰਤ ਬਾਬਾ ਲਖਬੀਰ ਸਿੰਘ ਨੇ ਆਪਣੇ ਸੰਦੇਸ਼ 'ਚ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਢਾਲਣ ਦਾ ਸੱਦਾ ਦਿੱਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਤੇ ਵਾਈਸ ਪਿ੍ੰਸੀਪਲ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਦੁਕਾਨ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ <br/> ਅਗਲੀ ਖ਼ਬਰ ਤਿੰਨ ਸਕੂਲਾਂ ਨੂੰ ਛੱਤ ਵਾਲੇ ਪੱਖੇ ਤੇ ਭੱਠੀਆਂ ਭੇਟ-ਡਾ. ਮੁਲਤਾਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।