26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਦੁਕਾਨ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ <br/>

ਅਜੀਤ ਡੈਸਕ 02-06-2025
ਖਰੜ, 1 ਜੂਨ (ਗੁਰਮੁੱਖ ਸਿੰਘ ਮਾਨ)-ਅਨਾਜ ਮੰਡੀ ਖਰੜ ਸਥਿਤ ਵਰਮਾ ਟ੍ਰੇਡਿੰਗ ਕੰਪਨੀ ਦੇ ਨਾਂਅ 'ਤੇ ਚੱਲ ਰਹੀ ਕਰਿਆਨੇ ਦੀ ਦੁਕਾਨ ਵਿਚ ਅੱਗ ਲੱਗਣ ਕਾਰਨ ਹੋਏ ਨੁਕਸਾਨ ਬਦਲੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ | ਇਸ ਸੰਬੰਧ 'ਚ ਜਗਨ ਨਾਥ ਵਰਮਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸ ਦੀ ਆਪਣੀ ਪਤਨੀ ਨਿਸ਼ਾ ਵਰਮਾ ਦੇ ਨਾਂਅ 'ਤੇ ਇਕ ਦੁਕਾਨ ਹੈ, ਜਿਸ ਵਿਚ ਉਹ ਵਰਮਾ ਟ੍ਰੇਡਿੰਗ ਕੰਪਨੀ ਦੇ ਨਾਂਅ 'ਤੇ ਕਰਿਆਨੇ ਦੀ ਦੁਕਾਨ ਚਲਾ ਰਹੇ ਹਨ | ਉਹ ਰੋਜ਼ਾਨਾ ਦੀ ਤਰ੍ਹਾਂ 22 ਮਈ ਨੂੰ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਗਿਆ ਸੀ ਅਤੇ 23 ਮਈ ਨੂੰ ਉਸ ਦੇ ਗੁਆਂਢੀ ਦੁਕਾਨਦਾਰ ਨੇ ਫ਼ੋਨ 'ਤੇ ਸੂਚਨਾ ਦਿੱਤੀ ਕਿ ਦੁਕਾਨ ਅੰਦਰੋਂ ਧੂੰਆਂ ਨਿਕਲ ਰਿਹਾ ਹੈ | ਇਸ ਤੋਂ ਬਾਅਦ ਉਹ ਦੁਕਾਨ 'ਤੇ ਪੁੱਜਿਆ ਅਤੇ ਫਾਇਰ ਬਿ੍ਗੇਡ ਦਫਤਰ ਨੂੰ ਘਟਨਾ ਦੀ ਸੂਚਨਾ ਦਿੱਤੀ | ਇਸ ਉਪਰੰਤ ਫਾਇਰ ਬਿ੍ਗੇਡ ਦੇ ਦਸਤੇ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਲੱਖਾਂ ਰੁ. ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ | ਇਸ ਸੰਬੰਧ ਵਿਚ ਪੁਲਿਸ ਵਲੋਂ ਡੀ. ਡੀ. ਆਰ. ਦਰਜ ਕਰ ਲਈ ਗਈ ਹੈ |

ਪਿਛਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ 'ਚ ਸੰਘਰਸ਼ ਅਤੇ ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੀਤੀ ਗਈ ਚਰਚਾ <br/> ਅਗਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਸ਼ਰਧਾ ਨਾਲ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।