30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ ਤੇ ਕੱਲ੍ਹ

ਅਜੀਤ ਡੈਸਕ 15-07-2025
ਐੱਸ. ਏ. ਐੱਸ. ਨਗਰ, 14 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ 'ਮਿਸ਼ਨ ਘਰ-ਘਰ ਰੁਜ਼ਗਾਰ' ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਅੱਜ 15 ਜੁਲਾਈ ਅਤੇ ਕੱਲ੍ਹ 16 ਜੁਲਾਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 453-61 ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਅੱਜ 15 ਜੁਲਾਈ ਦੇ ਪਲੇਸਮੈਂਟ ਕੈਂਪ ਦੌਰਾਨ ਕਨਿਕਾ ਨਰਸਿੰਗ ਅਕੈਡਮੀ, ਏਅਰਟੈੱਲ, ਐਡੇਕੋ ਤੇ ਆਈ-ਪ੍ਰੋਸੈਸ ਆਦਿ ਕੰਪਨੀਆਂ, ਜਦਕਿ 16 ਜੁਲਾਈ ਦੇ ਪਲੇਸਮੈਂਟ ਕੈਂਪ 'ਚ ਐੱਸ. ਆਈ. ਐੱਸ. ਇੰਡੀਆ ਲਿਮਟਿਡ ਵਲੋਂ ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਨਰਸਿੰਗ ਟਿਊਟਰ, ਸੇਲਜ਼, ਟੈਲੀਕਾਲਿੰਗ ਅਤੇ ਇੰਜੀਨੀਅਰ ਦੀਆਂ ਅਸਾਮੀਆਂ ਲਈ, ਜਦਕਿ ਦੂਸਰੇ ਦਿਨ ਸਕਿਊਰਿਟੀ ਗਾਰਡ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਕੰਪਨੀਆਂ ਦੇ ਨਿਯਮਾਂ ਅਨੁਸਾਰ 12 ਹਜ਼ਾਰ ਰੁ. ਤੋਂ ਲੈ ਕੇ 24 ਹਜ਼ਾਰ ਰੁ. ਤੱਕ ਤਨਖਾਹ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਕੰਮ ਕਰਨ ਦਾ ਸਥਾਨ ਚੰਡੀਗੜ੍ਹ ਅਤੇ ਮੁਹਾਲੀ ਹੋਵੇਗਾ | ਉਨ੍ਹਾਂ ਦੱਸਿਆ ਕਿ 15 ਜੁਲਾਈ ਦੇ ਪਲੇਸਮੈਂਟ ਕੈਂਪ ਵਾਸਤੇ ਉਮਰ ਸੀਮਾ 21 ਤੋਂ 35 ਸਾਲ ਦੇ ਵਿਚਕਾਰ ਰੱਖੀ ਗਈ ਹੈ, ਜਦਕਿ ਵਿੱਦਿਅਕ ਯੋਗਤਾ 10ਵੀਂ, 12ਵੀਂ, ਆਈ. ਟੀ. ਆਈ., ਡਿਪਲੋਮਾ, ਗ੍ਰੈਜੂਏਸ਼ਨ, ਐਮ. ਐੱਸ. ਸੀ. (ਨਰਸਿੰਗ) ਰੱਖੀ ਗਈ ਹੈ | ਇਸੇ ਤਰ੍ਹਾਂ 16 ਜੁਲਾਈ ਦੇ ਪਲੇਸਮੈਂਟ ਕੈਂਪ ਵਾਸਤੇ ਉਮਰ ਸੀਮਾ 19 ਤੋਂ ਲੈ ਕੇ 40 ਸਾਲ, ਕੱਦ ਘੱਟੋ-ਘੱਟ 5 ਫੁੱਟ 6 ਇੰਚ, ਭਾਰ ਘੱਟੋ-ਘੱਟ 54 ਕਿੱਲੋ, ਛਾਤੀ 80 ਤੋਂ 85 ਸੈ. ਮੀ. ਹੋਣੀ ਚਾਹੀਦੀ ਹੈ, ਜਦਕਿ ਵਿੱਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਰਜਿਸਟ੍ਰੇਸ਼ਨ ਿਲੰਕ 'ਤੇ ਕਰ ਸਕਦੇ ਹਨ | ਇਸ ਤੋਂ ਇਲਾਵਾ ਪਲੇਸਮੈਂਟ ਕੈਂਪ 'ਚ ਆਉਣ ਮੌਕੇ ਸਾਰੇ ਉਮੀਦਵਾਰ ਆਪਣੀ ਯੋਗਤਾ ਦੇ ਅਸਲ ਸਰਟੀਫ਼ਿਕੇਟ ਤੇ ਰਿਜ਼ੀਊਮ ਨਾਲ ਲਿਆਉਣ ਨੂੰ ਯਕੀਨੀ ਬਣਾਉਣਗੇ |
ਪਿਛਲੀ ਖ਼ਬਰ ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ ਸੀ. ਜੀ. ਸੀ. ਲਾਂਡਰਾਂ ਨੇ ਸਮਰ ਕੋਰਸ ਕਰਵਾਇਆ ਅਗਲੀ ਖ਼ਬਰ ਸੜਕ 'ਤੇ ਖੜ੍ਹੇ ਟਿੱਪਰ ਕਰਕੇ ਵਾਪਰਿਆ ਹਾਦਸਾ, 2 ਕਾਰਾਂ ਨੁਕਸਾਨੀਆਂ ਤੇ ਇਕ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।