30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਪੰਚਕੂਲਾ 'ਚ ਸ਼ੱਕੀ ਹਾਲਤ 'ਚ ਹੋਈ 30 ਸਾਲਾ ਮਹਿਲਾ ਦੀ ਮੌਤ

ਅਜੀਤ ਡੈਸਕ 15-07-2025
ਪੰਚਕੁਲਾ, 14 ਜੁਲਾਈ (ਕਪਿਲ)- ਪੰਚਕੂਲਾ ਸੈਕਟਰ 20 ਸਨਸਿਟੀ ਪਰਿਕਰਮਾ 'ਚ ਇਕ ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਦੇ ਬਾਵਜੂਦ ਮੁਲਜ਼ਮ ਪਤੀ ਦੇ ਖ਼ਿਲਾਫ਼ ਕਾਰਵਾਈ ਨਾ ਕਰਨ ਨੂੰ ਲੈ ਕੇ ਥਾਣੇ ਦੇ ਬਾਹਰ ਜਾਮ ਲਗਾਇਆ ਗਿਆ ਅਤੇ ਚੌਰਾਹੇ ਉੱਤੇ ਮਹਿਲਾ ਦੀ ਲਾਸ਼ ਨੂੰ ਰੱਖ ਕੇ ਪ੍ਰਦਰਸ਼ਨ ਕੀਤਾ ਗਿਅ | ਮਿ੍ਤਕ ਮਹਿਲਾ ਦਾ ਨਾਂਅ ਸ਼ੈਲੀ ਕੰਸਲ (30) ਹੈ ਜੋ ਕਿ ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਜੈਤੋਂ ਮੰਡੀ ਤੋਂ ਪੰਚਕੂਲਾ ਆਈ ਸੀ | ਮਿ੍ਤਕ ਮਹਿਲਾ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਸ਼ੈਲੀ ਕੰਸਲ ਦੇ ਪਤੀ ਪੰਕਜ ਕੰਸਲ ਨੇ ਉਨ੍ਹਾਂ ਦੀ ਲੜਕੀ ਦੀ ਹੱਤਿਆ ਕੀਤੀ ਹੈ | ਪਰਿਵਾਰ ਨੇ ਦੋਸ਼ ਲਗਾਇਆ ਕਿ ਸੈਕਟਰ-20 ਵਿਚਲੇ ਥਾਣੇ ਦੀ ਪੁਲਿਸ ਵਲੋਂ ਮੁਲਜ਼ਮ ਨੂੰ ਹਾਲੇ ਤੱਕ ਗਿ੍ਫ਼ਤਾਰ ਨਹੀਂ ਕੀਤਾ ਗਿਆ | ਇਸ ਦੇ ਚਲਦਿਆਂ ਭਾਰੀ ਗਿਣਤੀ 'ਚ ਇਕੱਤਰ ਹੋਏ ਲੋਕਾਂ ਨੇ ਸੈਕਟਰ-20 ਦੇ ਥਾਣੇ ਨੇੜਲੇ ਚੌਕ ਉੱਤੇ ਲਾਸ਼ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ | ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪੁਲਿਸ ਵਲੋਂ ਮੁਲਜ਼ਮ ਪਤੀ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ | ਇਸ ਮੌਕੇ ਮਿ੍ਤਕ ਮਹਿਲਾ ਦੀ ਮਾਪਿਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਲੜਕੀ ਦੇ ਨਾਲ ਕੁੱਟਮਾਰ ਕੀਤੀ ਗਈ ਸੀ ਕਿਉਂਕਿ ਉਨ੍ਹਾਂ ਦੀ ਲੜਕੀ ਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਸ ਦੇ ਪਤੀ ਨੇ ਹੀ ਉਨ੍ਹਾਂ ਦੀ ਧੀ ਦੀ ਹੱਤਿਆ ਕੀਤੀ ਹੈ ਤੇ ਉਹ ਆਪਣੀ ਬੇਟੀ ਦੀ ਮੌਤ ਲਈ ਇਨਸਾਫ਼ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਵਿਰੋਧ 'ਚ ਉਨ੍ਹਾਂ ਨੇ ਮਜ਼ਬੂਰਨ ਸੜਕ 'ਤੇ ਲੜਕੀ ਦੀ ਲਾਸ਼ ਨੂੰ ਰੱਖ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ | ਉਥੇ ਹੀ ਮਾਮਲੇ 'ਚ ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ | ਸੈਕਟਰ-20 ਦੇ ਥਾਣਾ ਇੰਚਾਰਜ ਸੋਮਵੀਰ ਢਾਕਾ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਪਿੰਡ ਈਸਾਪੁਰ 'ਚ ਕਿਰਾਏਦਾਰ ਨੇ ਮਕਾਨ ਮਾਲਕ ਦੇ ਘਰ ਦੀ ਪਾਣੀ ਵਾਲੀ ਟੈਂਕੀ 'ਚ ਮਿਲਾਈ ਖੇਤਾਂ 'ਚ ਪਾਉਣ ਵਾਲੀ ਜ਼ਹਿਰੀਲੀ... ਅਗਲੀ ਖ਼ਬਰ ਮੁਹਾਲੀ ਪੁਲਿਸ ਨੇ ਪਿੰਡ ਜੁਝਾਰ ਨਗਰ ਵਿਖੇ ਚਲਾਇਆ ਪੀਲਾ ਪੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।