29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਬਾਲ ਲੇਖਕਾਂ ਦੀ ਨਵੀਂ ਕਿਤਾਬ 'ਨਵੀਆਂ ਕਲਮਾਂ-ਨਵੀਂ ਉਡਾਣ' ਰਿਲੀਜ਼

ਅਜੀਤ ਡੈਸਕ 15-07-2025
ਖਰੜ, 14 ਜੁਲਾਈ (ਗੁਰਮੁੱਖ ਸਿੰਘ ਮਾਨ)-ਬਾਲ ਸਾਹਿਤ ਦੀਆਂ ਅਨੇਕਾਂ ਪੁਸਤਕਾਂ ਛਾਪ ਕੇ ਪੰਜਾਬੀ ਮਾਂ-ਬੋਲੀ ਦੀ ਝੋਲੀ ਵਿਚ ਪਾਉਣ ਵਾਲੇ ਸੁੱਖੀ ਬਾਠ ਸੰਪਾਦਕ ਪੰਜਾਬ ਭਵਨ ਸਰੀ ਕੈਨੇਡਾ ਵਾਲੇ ਤੇ ਪੰਜਾਬ ਭਵਨ ਜਲੰਧਰ ਦੀ ਪ੍ਰਬੰਧਕੀ ਟੀਮ ਦੇ ਉਪਰਾਲੇ ਸਦਕਾ ਡਾ. ਸੁਰਿੰਦਰ ਕੁਮਾਰ ਜਿੰਦਲ ਜ਼ਿਲ੍ਹਾ ਪ੍ਰਧਾਨ ਦੀ ਰਹਿਨੁਮਾਈ ਤੇ ਰਾਜਿੰਦਰ ਕੌਰ ਦੀ ਸੰਪਾਦਨਾ ਹੇਠ ਛਪੀ ਜ਼ਿਲ੍ਹਾ ਮੁਹਾਲੀ ਦੇ ਬਾਲ ਲੇਖਕਾਂ ਦੀ ਨਵੀਂ ਕਿਤਾਬ 'ਨਵੀਆਂ ਕਲਮਾਂ-ਨਵੀਂ ਉਡਾਣ ਭਾਗ-48' ਅਤੇ ਲੁਧਿਆਣਾ ਤੇ ਰੋਪੜ ਜ਼ਿਲ੍ਹੇ ਦੇ ਬਾਲ ਸਾਹਿਤਕਾਰਾਂ ਦੀਆਂ ਦੋ ਪੁਸਤਕਾਂ ਦੀ ਘੁੰਡ ਚੁਕਾਈ ਨੂੰ ਲੈ ਕੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਖਰੜ ਵਿਖੇ ਸਮਾਗਮ ਕਰਵਾਇਆ ਗਿਆ | ਮਾਂ-ਬੋਲੀ ਨੂੰ ਸਮਰਪਿਤ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸੁੱਖੀ ਬਾਠ ਸਨ, ਜਦਕਿ ਵਿਸ਼ੇਸ਼ ਮਹਿਮਾਨਾਂ 'ਚ ਡੀ. ਐੱਸ. ਪੀ. ਟ੍ਰੈਫ਼ਿਕ ਕਰਨੈਲ ਸਿੰਘ, ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰੋਪੜ ਤੇ ਬਲਾਕ ਅਫ਼ਸਰ ਕੰਵਲਜੀਤ ਸਿੰਘ ਸ਼ਾਮਿਲ ਸਨ | ਇਸ ਸਮਾਗਮ ਦੇ ਪ੍ਰਬੰਧਾਂ ਦੌਰਾਨ ਰਾਜਿੰਦਰ ਸਿੰਘ ਬੱਬੂ ਪ੍ਰਧਾਨ ਗੁਰਦੁਆਰਾ ਸਾਹਿਬ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ | ਇਸ ਮੌਕੇ ਸੁੱਖੀ ਬਾਠ ਨੇ ਬਾਲ ਲੇਖਕਾਂ ਦੀਆਂ ਰਚਨਾਵਾਂ ਨੂੰ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸ਼ਬਦਾਂ, ਕਵਿਤਾਵਾਂ ਤੇ ਰਚਨਾਵਾਂ ਨੂੰ ਰਿਕਾਰਡ ਕਰਕੇ ਵੱਖ-ਵੱਖ ਚੈਨਲਾਂ ਰਾਹੀਂ ਪੂਰੀ ਦੁਨੀਆਂ ਵਿਚ ਪ੍ਰਸਾਰਿਤ ਕੀਤਾ ਜਾਵੇਗਾ | ਇਸ ਮੌਕੇ ਪੁਸਤਕ 'ਚ ਰਚਨਾਵਾਂ ਲਿਖਣ ਵਾਲੇ ਬਾਲ ਲੇਖਕਾਂ ਨੂੰ ਪੰਜਾਬ ਭਵਨ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਓਾਕਾਰ ਸਿੰਘ ਤੇਜੇ ਪ੍ਰਾਜੈਕਟ, ਇੰਚਾਰਜ ਗੁਰਵਿੰਦਰ ਸਿੰਘ ਕਾਂਗੜ, ਗੁਰਵਿੰਦਰ ਸਿੰਘ ਸਿੱਧੂ, ਹਰਮੇਸ਼ ਸਿੰਘ ਸਾਬਕਾ ਐੱਸ. ਡੀ. ਓ., ਪ੍ਰੇਮ ਸਿੰਘ ਮਲੋਆ, ਗੋਪਾਲ ਸਿੰਘ, ਬੇਅੰਤ ਸਿੰਘ, ਕੈਪਟਨ ਮੁਕੰਦ ਸਿੰਘ, ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਕੁਲਵਿੰਦਰ ਸਿੰਘ ਤੇ ਸ਼ੇਰ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾਬੱਸੀ ਦੀ ਗੁਲਾਬਗੜ੍ਹ ਸੜਕ 'ਤੇ ਲਗਦੀ ਸੋਮਵਾਰ ਦੀ ਮੰਡੀ ਨੇ ਲੋਕਾਂ ਨੂੰ ਪਾਇਆ ਵਕਤ ਜਾਮ ਕਰਕੇ ਪ੍ਰੇਸ਼ਾਨ ਲੋਕਾਂ ਨ... ਅਗਲੀ ਖ਼ਬਰ 36 ਬਰਾਦਰੀਆਂ ਦਾ ਸਨਮਾਨ ਕਰਦੀ ਹੈ ਭਾਜਪਾ- ਗੁਰਦਰਸ਼ਨ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।