17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਵਿਧਾਨ ਸਭਾ ਹਲਕਾ ਖਰੜ ਅੰਦਰ ਬੂਥ ਪੱਧਰ 'ਤੇ ਕਮੇਟੀਆਂ ਬਣਾਉਣਾ ਬਹੁਤ ਜ਼ਰੂਰੀ : ਟਿੰਕੂ <br/>

ਪਿੰਡ ਮੱਛਲੀ ਖੁਰਦ ਵਿਖੇ ਮੀਟਿੰਗ ਕਰਨ ਉਪਰੰਤ ਸਥਾਨਕ ਪਤਵੰਤਿਆਂ ਤੇ ਕਾਂਗਰਸੀ ਵਰਕਰਾਂ ਨਾਲ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ | ਤਸਵੀਰ : ਗੁਰਮੁੱਖ ਸਿੰਘ ਮਾਨ <br/> 16-07-2025
ਖਰੜ, 15 ਜੁਲਾਈ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਹਰ ਪਿੰਡ ਅਤੇ ਸ਼ਹਿਰ 'ਚ ਬੂਥ ਲੈਵਲ 'ਤੇ ਵਰਕਿੰਗ ਕਮੇਟੀਆਂ ਬਣਾਉਣਾ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਖਰੜ ਹਲਕੇ ਦੇ ਪਿੰਡ ਮੱਛਲੀ ਖੁਰਦ ਵਿਖੇ ਪਿੰਡ ਵਾਸੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਤੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਬੂਥ ਪੱਧਰੀ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਸੀਨੀਅਰ ਕਾਂਗਰਸੀ ਆਗੂਆਂ, ਔਰਤਾਂ ਅਤੇ ਨੌਜਵਾਨ ਵਰਗ ਨੂੰ ਥਾਂ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ 'ਚ ਅਹਿਮ ਰੋਲ ਅਦਾ ਕਰਨਗੀਆਂ | ਇਸ ਮੌਕੇ ਗਗਨਦੀਪ ਸਿੰਘ ਤੋਲੇਮਾਜਰਾ, ਮਾਸਟਰ ਸੁਖਜੀਤ ਸਿੰਘ ਸਵਾੜਾ, ਪਵਨ ਰਾਣਾ ਮੱਛਲੀ ਕਲਾਂ, ਅਮਰੀਕ ਸਿੰਘ ਚੂਹੜ ਮਾਜਰਾ, ਹਰਮੇਸ਼ ਸਿੰਘ ਮੇਸ਼ੀ, ਅਮਨ ਸ਼ਰਮਾ ਝੰਜੇੜੀ, ਭੀਮ ਸਿੰਘ, ਗੁਰਚਰਨ ਸਿੰਘ, ਮੋਹਨ ਸਿੰਘ, ਸੰਤ ਸਿੰਘ, ਜਸਵੰਤ ਸਿੰਘ, ਬਾਵਾ ਸਿੰਘ, ਮਹਿੰਦਰ ਸਿੰਘ ਤੇ ਕਾਂਗਰਸ ਦੇ ਦਫ਼ਤਰ ਸਕੱਤਰ ਸੋਨੀ ਸਾਗੀ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਹਰ ਅੰਮਿ੍ਤ ਸਿੰਘ ਸੰਧੂ ਨੂੰ ਅੰਤਰਰਾਸ਼ਟਰੀ ਸਨਮਾਨ ਨਾਲ ਕੀਤਾ ਜਾਵੇਗਾ ਸਨਮਾਨਿਤ ਅਗਲੀ ਖ਼ਬਰ ਜੀਨੀਅਸ ਸਕੂਲ 'ਚ ਵਣ ਮਹਾਂ ਉਤਸਵ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।