17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਡਰਾਈਵਿੰਗ ਲਾਇਸੰਸ ਅਤੇ ਆਰ. ਸੀ. ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸੰਬੰਧਿਤ 5 ਹੋਰ ਸੇਵਾਵਾਂ ਮਿਲਣਗੀਆਂ ਹੁਣ ਸੇਵਾ ਕੇਂਦਰਾਂ 'ਤੇ

ਅਜੀਤ ਡੈਸਕ 16-07-2025
ਐੱਸ. ਏ. ਐੱਸ. ਨਗਰ, 15 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸੰਬੰਧਿਤ 5 ਹੋਰ ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਤੇ ਆਰ. ਸੀ. ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਤੇ ਉਪਲੱਬਧ ਕਰਵਾਈਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ), ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸੰਬੰਧਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ 'ਚ ਸੁਧਾਰ), ਡਿਜ਼ੀਟਲ ਤੌਰ 'ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਅਤੇ ਡਰਾਈਵਿੰਗ ਲਾਇਸੰਸ ਨਾਲ ਸੰਬੰਧਤ 16 ਅਤੇ ਆਰ. ਸੀ. ਨਾਲ ਸੰਬੰਧਤ 14 ਸੇਵਾਵਾਂ ਹੁਣ ਸੇਵਾ ਕੇਂਦਰ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ, ਉਹ ਫ਼ੋਨ ਨੰ. 1076 ਡਾਇਲ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈੱਪ ਡਿਲੀਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ |
ਪਿਛਲੀ ਖ਼ਬਰ ਨੌਜਵਾਨ ਨਸ਼ੀਲੇ ਪਾਊਡਰ ਸਮੇਤ ਕਾਬੂ ਅਗਲੀ ਖ਼ਬਰ ਪਿੰਡ ਮਸੌਲ ਦਾ ਟੁੱਟਿਆ ਪੰਜਾਬ ਨਾਲੋਂ ਸੰਪਰਕ, ਸਰਕਾਰ ਬੇਖ਼ਬਰ : ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।