17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਯੂਨੀਵਰਸਿਟੀ ਵਲੋਂ ਤਿੰਨ ਨਵੇਂ ਕੋਰਸਾਂ ਦਾ ਸ਼ਡਿਊਲ ਜਾਰੀ

ਅਜੀਤ ਡੈਸਕ 16-07-2025
ਚੰਡੀਗੜ੍ਹ, 15 ਜੁਲਾਈ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੰਸਟੀਚਿਊਟ ਆਫ਼ ਐਜੂਕੇਸ਼ਨਲ ਟੈਕਨਾਲੋਜੀ ਐਂਡ ਵੋਕੇਸ਼ਨਲ ਇੰਸਟੀਚਿਊਟ ਨੇ ਆਪਣੇ ਤਿੰਨ ਨਵੇਂ ਕੋਰਸਾਂ ਜਿਵੇਂ ਕਿ ਬੀ.ਏ.ਬੀ.ਐੱਡ. ਪ੍ਰੈਪਰੇਟਰੀ ਸਟੇਜ, ਬੀ.ਏ.ਬੀ.ਐੱਡ. ਮਿਡਲ ਸਟੇਜ ਅਤੇ ਬੀ.ਏ.ਬੀ.ਐੱਡ. ਸੈਕੰਡਰੀ ਸਟੇਜ ਲਈ ਕਾਉਂਸਲਿੰਗ ਸ਼ਡਿਊਲ ਜਾਰੀ ਕੀਤਾ ਹੈ | ਚੇਅਰਪਰਸਨ ਡਾ. ਅੰਮਿ੍ਤਪਾਲ ਕੌਰ ਨੇ ਦੱਸਿਆ ਕਿ ਕਾਉਂਸਲਿੰਗ 18 ਅਤੇ 19 ਜੁਲਾਈ ਨੂੰ ਇੰਸਟੀਚਿਊਟ ਆਫ਼ ਐਜੂਕੇਸ਼ਨਲ ਟੈਕਨਾਲੋਜੀ ਐਂਡ ਵੋਕੇਸ਼ਨਲ ਐਜੂਕੇਸ਼ਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਲਟੀਪਰਪਜ਼ ਹਾਲ ਵਿਖੇ ਰੱਖੀ ਗਈ ਹੈ | ਕਾਉਂਸਲਿੰਗ ਐਨ.ਸੀ.ਈ.ਟੀ 2025 ਦੀ ਪ੍ਰੀਖਿਆ ਵਿਚ ਉਮੀਦਵਾਰ ਦੁਆਰਾ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ 'ਤੇ ਕੀਤੀ ਜਾਵੇਗੀ | ਸਾਰੇ ਯੋਗ ਉਮੀਦਵਾਰਾਂ ਨੂੰ ਕਾਉਂਸਲਿੰਗ ਦੌਰਾਨ ਤਸਦੀਕ ਲਈ ਆਪਣੇ ਸਾਰੇ ਅਸਲ ਦਸਤਾਵੇਜ਼ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ |

ਪਿਛਲੀ ਖ਼ਬਰ ਸੰਦੋਆ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਉਣ ਲਈ ਵਰਕਰਾਂ ਤੇ ਵਲੰਟੀਅਰਾਂ ਨੇ ਕੀਤਾ ਹਾਈਕਮਾਨ ਦਾ ਧੰਨਵਾਦ <br/> ਅਗਲੀ ਖ਼ਬਰ ਨੌਜਵਾਨ ਨਸ਼ੀਲੇ ਪਾਊਡਰ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।