17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੰਦੋਆ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਉਣ ਲਈ ਵਰਕਰਾਂ ਤੇ ਵਲੰਟੀਅਰਾਂ ਨੇ ਕੀਤਾ ਹਾਈਕਮਾਨ ਦਾ ਧੰਨਵਾਦ <br/>

ਅਜੀਤ ਡੈਸਕ 16-07-2025
ਰੂਪਨਗਰ 15 ਜੁਲਾਈ (ਯਸ਼ਵੰਤ ਬੱਸੀ)-ਬੀਤੇ ਦਿਨੀਂ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਮੌਜੂਦਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਰੁੱਧ ਗ਼ਲਤ ਪ੍ਰਚਾਰ ਕਰਨ ਅਤੇ ਪਾਰਟੀ ਦੇ ਵਿਰੋਧੀ ਕਾਰਵਾਈਆਂ 'ਚ ਸ਼ਾਮਿਲ ਹੋਣ ਤੇ ਪਾਰਟੀ ਹਾਈਕਮਾਨ ਵਲੋਂ ਸੰਦੋਆ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਂਦੇ ਹੋਏ ਸਸਪੈਂਡ ਕਰ ਦਿੱਤਾ ਸੀ, ਜਿਸ 'ਤੇ ਆਮ ਆਦਮੀ ਪਾਰਟੀ ਰੋਪੜ ਵਿਧਾਨ ਸਭਾ ਦੇ ਵੱਖ-ਵੱਖ ਵਲੰਟੀਅਰ ਤੇ ਅਹੁਦੇਦਾਰਾਂ ਨੇ ਅਮਰਜੀਤ ਸੰਦੋਆ ਨੂੰ ਪਾਰਟੀ ਵਿੱਚੋ ਬਾਹਰ ਦਾ ਰਸਤਾ ਦਿਖਾਉਣ 'ਤੇ ਹਾਈਕਮਾਨ ਦਾ ਧੰਨਵਾਦ ਕੀਤਾ ਹੈ | ਉਹਨਾਂ ਨੇ ਕਿਹਾ ਕਿ ਸਾਬਕਾ ਵਿਧਾਇਕ ਸੰਦੋਆ ਵਲੋਂ ਬੀਤੇ ਲੰਬੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਭਾਗ ਲੈ ਕੇ ਪਾਰਟੀ ਦੀ ਸਾਖ ਨੂੰ ਖਰਾਬ ਕੀਤਾ ਜਾ ਰਿਹਾ ਸੀ | ਇਸ ਮੌਕੇ ਹਾਜ਼ਰ ਵਲੰਟੀਅਰਾਂ ਨੇ ਕਿਹਾ ਕਿ ਹਰ ਇੱਕ ਪਾਰਟੀ ਦਾ ਆਪਣਾ ਇੱਕ ਸੰਵਿਧਾਨ ਹੁੰਦਾ ਹੈ, ਜੋ ਵਿਅਕਤੀ ਉਸ ਸੰਵਿਧਾਨ ਨੂੰ ਨਹੀਂ ਮੰਨਦਾ ਉਹ ਪਾਰਟੀ ਦਾ ਸੱਚਾ ਵਫਾਦਾਰ ਸਿਪਾਹੀ ਕਦੇ ਵੀ ਨਹੀਂ ਬਣ ਸਕਦਾ | ਇਸ ਲਈ ਸੰਦੋਆ ਵਿਰੁੱਧ ਜੋ ਅਨੁਸ਼ਾਸਨਹੀਣਤਾ ਲਈ ਪਾਰਟੀ ਹਾਈ ਕਮਾਂਡ ਵਲੋਂ ਐਕਸ਼ਨ ਲਿਆ ਗਿਆ ਹੈ, ਉਹ ਬਿਲਕੁਲ ਦਰੁਸਤ ਹੈ | ਇਸ ਮੌਕੇ ਅਵਤਾਰ ਸਿੰਘ ਕੂੰਨਰ ਵਿਧਾਨ ਸਭਾ ਕੋਆਰਡੀਨੇਟਰ, ਸਰਪੰਚ ਗੁਰਜੀਤ ਸਿੰਘ ਕਲਮਾ, ਐਡਵੋਕੇਟ ਗੌਰਵ ਕਪੂਰ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਕੁਲਦੀਪ ਸਿੰਘ, ਸੁੱਚਾ ਸਿੰਘ, ਐਡਵੋਕੇਟ ਅਜੇ ਕੁਮਾਰ,ਗਰਨੈਬ ਸਿੰਘ ਘੁੰਮਣ, ਕੁਲਦੀਪ ਸਿੰਘ, ਸਰਪੰਚ ਮੱਖਣ ਸਿੰਘ, ਦਾਰਾ ਸਿੰਘ ਗੜਬਾਗਾ, ਤਿਲਕ ਰਾਜ ਪੰਮਾ, ਤਰਸੇਮ ਸਿੰਘ ਗੱਦੀਵਾਲ, ਸਰਪੰਚ ਸ਼ਮਸ਼ੇਰ ਸਿੰਘ , ਗੁਰਨਾਮ ਸਿੰਘ ਲਾਡਲ ਅਤੇ ਸਰਪੰਚ ਗੁਰਨਾਮ ਸਿੰਘ ਅਸਮਾਨਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਡਾਲਾ ਰੋਡ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਦੀ ਮੁਰੰਮਤ ਸੰਬੰਧੀ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਲੋਂ ਤਿੰਨ ਨਵੇਂ ਕੋਰਸਾਂ ਦਾ ਸ਼ਡਿਊਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।