17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਡਾਲਾ ਰੋਡ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਦੀ ਮੁਰੰਮਤ ਸੰਬੰਧੀ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 16-07-2025
ਖਰੜ, 15 ਜੁਲਾਈ (ਜੰਡਪੁਰੀ)-ਸੀਨੀਅਰ ਸਿਟੀਜ਼ਨ (ਸੱਥ) ਰੇਲਵੇ ਸਟੇਸ਼ਨ ਖਰੜ ਵਲੋਂ ਪ੍ਰਧਾਨ ਕਿ੍ਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਬਡਾਲਾ ਰੋਡ ਤੋਂ ਰੇਲਵੇ ਸਟੇਸ਼ਨ ਨੂੰ ਜਾ ਰਹੀ ਸੜਕ ਦੀ ਮੁਰੰਮਤ ਕਰਨ ਸੰਬੰਧੀ ਨਗਰ ਕੌਂਸਲ ਦੀ ਪ੍ਰਧਾਨ ਅੰਜੂ ਚੰਦਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਸੱਥ ਦੇ ਵਫ਼ਦ ਨੇ ਕੌਂਸਲ ਪ੍ਰਧਾਨ ਦੇ ਧਿਆਨ ਵਿਚ ਲਿਆਂਦਾ ਕਿ ਜਦੋਂ ਦਾ ਰੇਲਵੇ ਸਟੇਸ਼ਨ ਬਣਿਆ ਹੈ, ਉਸ ਤੋਂ ਬਾਅਦ ਇਸ ਸੜਕ ਦੀ ਕਦੇ ਵੀ ਮੁਰੰਮਤ ਨਹੀਂ ਹੋਈ | ਇਸ ਸੜਕ 'ਤੇ ਤਕਰੀਬਨ 400-500 ਯਾਤਰੀ ਰੋਜ਼ਾਨਾ ਗੁਜਰਦੇ ਹਨ, ਪਰ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੇ ਯਾਤਰੀਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਹੁਣ ਬਰਸਾਤ ਦਾ ਮੌਸਮ ਹੋਣ ਕਾਰਨ ਸੜਕ 'ਤੇ ਥਾਂ-ਥਾਂ ਪਏ ਡੂੰਘੇ ਟੋਇਆਂ 'ਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਇਨ੍ਹਾਂ ਦੀ ਡੂੰਘਾਈ ਦਾ ਅੰਦਾਜਾ ਨਹੀਂ ਹੁੰਦਾ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ | ਇਸ ਮੌਕੇ ਕੌਂਸਲ ਪ੍ਰਧਾਨ ਅੰਜੂ ਚੰਦਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਸ ਸੜਕ ਦੀ ਜਲਦ ਮੁਰੰਮਤ ਕੀਤੀ ਜਾਵੇਗੀ | ਇਸ ਮੌਕੇ ਸੀਨੀਅਰ ਸਿਟੀਜ਼ਨ (ਸੱਥ) ਦੇ ਜਨਰਲ ਸਕੱਤਰ ਸ਼ੀਤਲ ਸਿੰਘ, ਖ਼ਜ਼ਾਨਚੀ ਮਦਨ ਲਾਲ ਤੇ ਅਜੀਤ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |
ਗਲੀ 'ਚ ਸੁੱਕਣੀ ਪਾਈ ਕਣਕ ਚੋਰੀ
ਖਰੜ, 15 ਜੁਲਾਈ (ਜੰਡਪੁਰੀ)-ਖਰੜ ਸ਼ਹਿਰ 'ਚ ਜਿੱਥੇ ਰੋਜ਼ਾਨਾ ਝਪਟਮਾਰੀ ਤੇ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਉੱਥੇ ਹੀ ਹੁਣ ਸ਼ਹਿਰ ਦੀਆਂ ਗਲੀਆਂ 'ਚ ਕਣਕ ਧੋ ਕੇ ਸੁਕਾਉਣੀ ਵੀ ਔਖੀ ਹੋ ਗਈ ਹੈ ਕਿਉਂਕਿ ਦਿਨ-ਦਿਹਾੜੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਗਲੀ 'ਚ ਸੁੱਕਣੀ ਪਾਈ ਕਣਕ ਚੋਰੀ ਕਰਕੇ ਫ਼ਰਾਰ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂ ਤੇਗ਼ ਬਹਾਦਰ ਨਗਰ ਦੀ ਰਹਿਣ ਵਾਲੀ ਇਕ ਔਰਤ ਨੇ ਦੱਸਿਆ ਉਸ ਨੇ ਆਟਾ ਪਿਸਾਉਣ ਲਈ ਕਣਕ ਧੋ ਕੇ ਮੰਜੇ 'ਤੇ ਚਾਦਰ ਪਾ ਕੇ ਸੁੱਕਣ ਲਈ ਪਾਈ ਸੀ | ਇਸੇ ਦੌਰਾਨ ਇਕ ਵਿਅਕਤੀ ਜਿਸ ਕੋਲ ਮਹਿੰਗਾ ਮੋਟਰਸਾਈਕਲ ਸੀ, ਮੰਜੇ ਉੱਤੇ ਸੁੱਕਣੀ ਪਾਈ ਕਣਕ ਨੂੰ ਚਾਦਰ ਸਮੇਤ ਚੋਰੀ ਕਰਕੇ ਫ਼ਰਾਰ ਹੋ ਗਿਆ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਖਰੜ ਸ਼ਹਿਰ 'ਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਦੀ ਝਪਟਮਾਰੀ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖਰੜ ਸ਼ਹਿਰ ਅੰਦਰ ਪੁਲਿਸ ਦੀ ਨਫ਼ਰੀ ਵਧਾਈ ਜਾਵੇ ਤਾਂ ਕਿ ਲੋਕਾਂ ਨੂੰ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਨਿਊ ਚੰਡੀਗੜ੍ਹ ਦੇ ਕਮਰਸ਼ੀਅਲ ਅਤੇ ਰਿਹਾਇਸ਼ੀ ਪ੍ਰਾਜੈਕਟ ਸੰਬੰਧੀ ਜਾਰੀ ਸੀ.ਐਲ.ਯੂ ਨੂੰ ਜ਼ਮੀਨ ਮਾਲਕ ਨੇ ਕੀਤਾ ਚੈਲੇਂਜ ਅਗਲੀ ਖ਼ਬਰ ਸੰਦੋਆ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾਉਣ ਲਈ ਵਰਕਰਾਂ ਤੇ ਵਲੰਟੀਅਰਾਂ ਨੇ ਕੀਤਾ ਹਾਈਕਮਾਨ ਦਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।