17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਵਲੋਂ 97 ਨਸ਼ਾ ਤਸਕਰ ਗਿ੍ਫ਼ਤਾਰ, 8.3 ਕਿਲੋ ਹੈਰੋਇਨ ਬਰਾਮਦ

ਅਜੀਤ ਡੈਸਕ 16-07-2025
ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 136ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 97 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ ਅਤੇ 507 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਇਸ ਨਾਲ ਸਿਰਫ਼ 136 ਦਿਨਾਂ ਅੰਦਰ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,054 ਹੋ ਗਈ ਹੈ | ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਜ਼ਿਲਿ੍ਹਆਂ ਵਿਚ ਇੱਕੋ ਸਮੇਂ ਚਲਾਇਆ ਗਿਆ | ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ 'ਚ 400 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚੱਲਦਿਆਂ ਸੂਬੇ ਭਰ ਵਿਚ 75 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 419 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ |
ਪਿਛਲੀ ਖ਼ਬਰ ਵਕੀਲ ਵਲੋਂ ਦਾਇਰ ਪਟੀਸ਼ਨ ਹਾਈ ਕੋਰਟ ਨੇ ਕੀਤੀ ਖ਼ਾਰਜ ਅਗਲੀ ਖ਼ਬਰ ਨਿਊ ਚੰਡੀਗੜ੍ਹ ਦੇ ਕਮਰਸ਼ੀਅਲ ਅਤੇ ਰਿਹਾਇਸ਼ੀ ਪ੍ਰਾਜੈਕਟ ਸੰਬੰਧੀ ਜਾਰੀ ਸੀ.ਐਲ.ਯੂ ਨੂੰ ਜ਼ਮੀਨ ਮਾਲਕ ਨੇ ਕੀਤਾ ਚੈਲੇਂਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।