17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕਾਂਗਰਸ ਦੇ ਹਲਕਾ ਕੋਆਰਡੀਨੇਟਰ ਅਤੇ ਅਬਜ਼ਰਵਰ ਵਲੋਂ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ <br/>

ਅਮਿਤ ਬਾਵਾ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਭਾਗ ਲੈਂਦੇ ਹੋਏ ਕਾਂਗਰਸੀ ਆਗੂ | ਤਸਵੀਰ : ਗੁਰਮੀਤ ਸਿੰਘ <br/> 16-07-2025
ਡੇਰਾਬੱਸੀ, 15 ਜੁਲਾਈ (ਗੁਰਮੀਤ ਸਿੰਘ)-ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀਆਂ ਦੋ ਅਹਿਮ ਮੀਟਿੰਗ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਅਤੇ ਅਮਿਤ ਬਾਵਾ ਦੀ ਅਗਵਾਈ ਹੇਠ ਵੱਖ-ਵੱਖ ਥਾਈਾ ਹੋਈਆਂ | ਇਸ ਦੌਰਾਨ ਕਾਂਗਰਸ ਪਾਰਟੀ ਦੀ ਧੜ੍ਹੇਬੰਦੀ ਵੀ ਖੁੱਲ੍ਹ ਕੇ ਨਜ਼ਰ ਆਈ | ਦੋਵਾਂ ਮੀਟਿੰਗਾਂ 'ਚ ਕਾਂਗਰਸ ਪਾਰਟੀ ਵਲੋਂ ਪਾਰਟੀ ਦੇ ਕੌਮੀ ਸਕੱਤਰ ਰਵਿੰਦਰਾ ਡਾਲਵੀ, ਹਲਕਾ ਡੇਰਾਬੱਸੀ ਦੇ ਨਵ-ਨਿਯੁਕਤ ਕੋਆਰਡੀਨੇਟਰ ਬਲਵਿੰਦਰ ਸਿੰਘ ਨਾਰੰਗ ਅਤੇ ਅਬਜ਼ਰਵਰ ਮਨੀਸ਼ ਬਾਂਸਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਦੀਪਇੰਦਰ ਸਿੰਘ ਢਿੱਲੋਂ ਵਲੋਂ ਇਹ ਮੀਟਿੰਗ ਇਕ ਨਿੱਜੀ ਹੋਟਲ 'ਚ ਰੱਖੀ ਗਈ, ਜਦਕਿ ਅਮਿਤ ਬਾਵਾ ਦੀ ਮੀਟਿੰਗ ਉਸ ਦੇ ਬਰਵਾਲਾ ਸੜਕ 'ਤੇ ਸਥਿਤ ਦਫ਼ਤਰ ਵਿਖੇ ਹੋਈ | ਇਸ ਮੌਕੇ ਦੋਵਾਂ ਥਾਵਾਂ 'ਤੇ ਬਲਵਿੰਦਰ ਸਿੰਘ ਨਾਰੰਗ ਅਤੇ ਮਨੀਸ਼ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀਆਂ ਦੇ ਵਰਕਰਾਂ ਅਤੇ ਆਗੂਆਂ ਨੂੰ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਮੇਟੀਆਂ ਦਾ ਗਠਨ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਪਾਰਟੀ ਨੂੰ ਹੇਠਾਂ ਤੱਕ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਦੀਆਂ ਮਾੜੀ ਨੀਤੀਆਂ ਨੇ ਲੋਕਾਂ ਨੂੰ ਬਰਬਾਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਸਰਕਾਰ ਦਾ ਕੋਈ ਏਜੰਡਾ ਨਹੀਂ ਹੈ, ਜਿਸ ਕਾਰਨ ਪੰਜਾਬ ਪਛੜ ਕੇ ਰਹਿ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕ ਇਸ ਪਾਰਟੀ ਤੋਂ ਅੱਕੇ ਪਏ ਹਨ ਜਿਸ ਨੂੰ ਬਦਲਣ ਲਈ ਲੋਕ ਕਾਹਲੇ ਪੈ ਰਹੇ ਹਨ | ਇਸ ਮੌਕੇ ਦੋਵੇਂ ਥਾਵਾਂ 'ਤੇ ਦੀਪਇੰਦਰ ਸਿੰਘ ਢਿੱਲੋਂ ਅਤੇ ਅਮਿਤ ਬਾਵਾ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਦਾ ਸੱਦਾ ਦਿੱਤਾ |

ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਨੇ ਚਲਾਇਆ ਕਾਸੋ ਆਪੇ੍ਰਸ਼ਨ <br/> ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।