29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

4 ਜ਼ਿਲਿ੍ਹਆਂ ਦੀਆਂ ਮੰਡੀਆਂ 'ਚ 24.5 ਕਰੋੜ ਦੀ ਲਾਗਤ ਨਾਲ ਲੱਗਣਗੇ ਸੋਲਰ ਪ੍ਰਾਜੈਕਟ

ਅਜੀਤ ਡੈਸਕ 17-07-2025
ਐੱਸ. ਏ. ਐੱਸ. ਨਗਰ, 16 ਜੁਲਾਈ (ਪ੍ਰੋ. ਅਵਤਾਰ ਸਿੰਘ)-ਨਵਿਆਉਣਯੋਗ ਊਰਜਾ ਨੂੰ ਹੁਲਾਰਾ ਦੇਣ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ 'ਚ 24.5 ਕਰੋੜ ਰੁ. ਦੀ ਲਾਗਤ ਨਾਲ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਬਣਾਈ ਹੈ | ਇਸ ਵਾਤਾਵਰਨ-ਅਨੁਕੂਲ ਪਹਿਲਕਦਮੀ ਨਾਲ ਬਿਜਲੀ ਖ਼ਰਚਿਆਂ 'ਚ ਸਾਲਾਨਾ ਲਗਪਗ 3.5 ਕਰੋੜ ਰੁ. ਦੀ ਬਚਤ ਹੋਣ ਦੀ ਉਮੀਦ ਹੈ | ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਦੀ ਅਨਾਜ ਮੰਡੀਆਂ, ਫ਼ਲ ਤੇ ਸਬਜੀ ਮੰਡੀਆਂ, ਮਾਰਕੀਟ ਕਮੇਟੀਆਂ ਅਤੇ ਈ-ਨੈਮ ਸੰਬੰਧੀ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਸੱਦੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਸੂਬੇ ਦੀਆਂ ਮੰਡੀਆਂ 'ਚ 50,000 ਤੋਂ ਵੱਧ ਬੂਟੇ ਲਗਾਏਗਾ ਅਤੇ ਇਹ ਉਪਰਾਲਾ ਪੰਜਾਬ ਭਰ ਦੀਆਂ ਮੰਡੀਆਂ ਅਤੇ ਉਸ ਦੇ ਆਲੇ-ਦੁਆਲੇ ਹਰਿਆਲੀ ਵਧਾਉਣ ਅਤੇ ਵਾਤਾਵਰਨ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਬੋਰਡ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਤਲਵੰਡੀ ਸਾਬੋ ਸਥਿਤ ਗੈਸਟ ਹਾਊਸ ਦੇ ਨਵੀਨੀਕਰਨ ਦੇ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਨੂੰ ਕਿਸਾਨ ਭਵਨ ਚੰਡੀਗੜ੍ਹ ਦੀ ਤਰਜ਼ 'ਤੇ ਚਲਾਇਆ ਜਾ ਸਕੇ | ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਬੋਰਡ ਦੀਆਂ ਰਿਹਾਇਸ਼ੀ ਕਾਲੋਨੀਆਂ 'ਚ ਖਾਲੀ ਪਏ ਮਕਾਨਾਂ ਨੂੰ ਅਲਾਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਦੱਸਿਆ ਕਿ ਸਬਜ਼ੀ ਮੰਡੀਆਂ ਦੇ ਆਧੁਨੀਕਰਨ ਦੇ ਤਹਿਤ ਸਬਜ਼ੀ ਮੰਡੀ ਸਨੌਰ (ਪਟਿਆਲਾ) 'ਚ ਬੂਮ ਬੈਰੀਅਰ ਲਗਾਏ ਗਏ ਸਨ, ਜਿਸ ਨਾਲ ਮਾਰਕੀਟ ਫ਼ੀਸ 'ਚ ਵਾਧਾ ਹੋਇਆ ਹੈ | ਇਸ ਪ੍ਰਾਜੈਕਟ ਦੀ ਸਫ਼ਲਤਾ ਨੂੰ ਦੇਖਦੇ ਹੋਏ ਇਸ ਨੂੰ ਰਾਜ ਭਰ ਦੀਆਂ ਹੋਰਨਾਂ ਮੰਡੀਆਂ 'ਚ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸੇ ਦੌਰਾਨ ਚੇਅਰਮੈਨ ਬਰਸਟ ਨੇ ਅਧਿਕਾਰੀਆਂ ਨੂੰ ਸੂਬੇ ਦੀਆਂ ਮੰਡੀਆਂ 'ਚ ਹੋਏ ਕਬਜ਼ਿਆਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਤੇ ਨਾਲ ਹੀ ਸਬਜ਼ੀ ਮੰਡੀਆਂ ਦੀ ਸਫ਼ਾਈ ਬਣਾਏ ਰੱਖਣ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ 'ਚ ਪੈਦਾ ਹੋਣ ਵਾਲੀ ਰਹਿੰਦ-ਖੂੰਹਦ ਦੇ ਰੋਜ਼ਾਨਾ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਇਸ ਬਾਇਓ-ਵੇਸਟ ਰਾਹੀਂ ਆਮਦਨ ਪੈਦਾ ਕਰਨ ਦੇ ਉਪਰਾਲੇ ਕਰਨ | ਬੋਰਡ ਦੀਆਂ ਉਪਲੱਬਧੀਆਂ ਨੂੰ ਉਜਾਗਰ ਕਰਦਿਆਂ ਚੇਅਰਮੈਨ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਨੂੰ ਇਸ ਸਾਲ ਹੁਣ ਤੱਕ 842 ਪਲਾਟਾਂ ਦੀ ਈ-ਨਿਲਾਮੀ ਰਾਹੀਂ 373 ਕਰੋੜ ਰੁ. ਦੀ ਆਮਦਨ ਹੋਈ ਹੈ |
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ ਮਨੀਮਾਜਰਾ ਤੋਂ ਹੈਰੋਇਨ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਦਿਨ-ਦਿਹਾੜੇ ਸੁਨਿਆਰੇ ਨੂੰ ਨਸ਼ੀਲੀ ਵਸਤੂ ਸੁੰਘਾ ਕੇ ਸੋਨੇ ਦੇ ਗਹਿਣੇ ਚੋਰੀ ਕਰਕੇ ਨੌਸਰਬਾਜ਼ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।