28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ 'ਆਪ' ਸਰਕਾਰ ਯਤਨਸ਼ੀਲ-ਡਾ. ਬਲਜੀਤ ਕੌਰ

ਅਜੀਤ ਡੈਸਕ 17-07-2025
ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ)-'ਆਪ' ਸਰਕਾਰ ਪੰਜਾਬ ਨੂੰ ਬਾਲ ਵਿਆਹ ਮੁਕਤ ਸੂਬਾ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ | ਸਰਕਾਰ ਵਲੋਂ ਬਾਲ ਵਿਆਹਾਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਅਤੇ ਬੱਚਿਆਂ ਲਈ ਸੁਖਮਈ ਭਵਿੱਖ ਵਾਲਾ ਸੂਬਾ ਬਣਾਇਆ ਜਾਵੇਗਾ | ਇਸੇ ਯਤਨਾਂ ਦੇ ਹਿੱਸੇ ਵਜੋਂ ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ 'ਚ ਬਾਲ ਵਿਆਹ ਦੇ 2 ਮਾਮਲੇ ਸਫ਼ਲਤਾਪੂਰਵਕ ਰੋਕੇ ਗਏ ਹਨ | ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ | ਡਾ. ਬਲਜੀਤ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ | ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ, ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਭਵਿੱਖ 'ਤੇ ਬਾਲ ਵਿਆਹ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ | ਪਰਿਵਾਰਕ ਮੈਂਬਰਾਂ ਨੇ ਅਧਿਕਾਰੀਆਂ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਵਿਆਹਾਂ ਨੂੰ ਕਾਨੂੰਨੀ ਉਮਰ ਤੱਕ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ |
ਪਿਛਲੀ ਖ਼ਬਰ ਸਰਕਾਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਨਾ ਕਰਵਾ ਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਜੀ... ਅਗਲੀ ਖ਼ਬਰ ਜਨਤਾ ਦਰਬਾਰ ਬਣਿਆ ਸ਼ਾਸਨ ਦਾ ਪੁਲ, ਹੁਣ ਲੋਕ ਪ੍ਰਸ਼ਾਸਕ ਤੱਕ ਸਿੱਧੇ ਰੱਖ ਸਕਣਗੇ ਆਪਣੀ ਗੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।