28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਰਿਆਨਾ ਮਰਚੈਂਟ ਐਸੋਸੀਏਸ਼ਨ ਦਾ ਵਫ਼ਦ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੌਂਸਲ ਪ੍ਰਧਾਨ ਨੂੰ ਮਿਲਿਆ <br/>

ਕੌਂਸਲ ਪ੍ਰਧਾਨ ਅੰਜੂ ਚੰਦਰ ਨਾਲ ਮੁਲਾਕਾਤ ਕਰਦਾ ਹੋਇਆ ਰਿਟੇਲ ਕਰਿਆਨਾ ਮਰਚੈਂਟ ਐਸੋਸੀਏਸ਼ਨ ਖਰੜ ਦਾ ਵਫ਼ਦ | ਤਸਵੀਰ : ਜੰਡਪੁਰੀ <br/> 17-07-2025
ਖਰੜ, 16 ਜੁਲਾਈ (ਜੰਡਪੁਰੀ)-ਰਿਟੇਲ ਕਰਿਆਨਾ ਮਰਚੈਂਟ ਐਸੋਸੀਏਸ਼ਨ ਖਰੜ ਦੇ ਇਕ ਵਫ਼ਦ ਵਲੋਂ ਪ੍ਰਧਾਨ ਪਵਨ ਕੁਮਾਰ ਮੰਗਲ ਦੀ ਅਗਵਾਈ ਹੇਠ ਨਗਰ ਕੌਂਸਲ ਪ੍ਰਧਾਨ ਅੰਜੂ ਚੰਦਰ ਨਾਲ ਮੁਲਾਕਾਤ ਕਰਕੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਸਕੱਤਰ ਅਮਨਦੀਪ ਗਰਗ ਨੇ ਕੌਂਸਲ ਪ੍ਰਧਾਨ ਨਾਲ ਬਾਜ਼ਾਰ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ 'ਤੇ ਚਰਚਾ ਕਰਦਿਆਂ ਮੰਗ ਕੀਤੀ ਕਿ ਘਰੇਲੂ ਝਗੜਿਆਂ ਦੇ ਨਿਪਟਾਰੇ ਲਈ ਸੈਂਟਰ ਬਣਾਉਣ ਵਾਸਤੇ ਜਗ੍ਹਾ ਦਿੱਤੀ ਜਾਵੇ | ਇਸ ਤੋਂ ਬਾਅਦ ਐਸੋਸੀਏਸ਼ਨ ਦੇ ਖ਼ਜ਼ਾਨਚੀ ਦਿਨੇਸ਼ ਕੁਮਾਰ ਗਰਗ ਨੇ ਕਿਹਾ ਕਿ ਹੀਨਾ ਗਰੁੱਪ ਆਫ਼ ਇੰਡਸਟਰੀਜ਼ (ਕਾਲਾ ਗੁਲਾਬ) ਦੇ ਸਹਿਯੋਗ ਨਾਲ ਪੂਰੇ ਬਾਜ਼ਾਰ 'ਚ ਪੌਲੀਥੀਨ ਦੀ ਵਰਤੋਂ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਕੌਂਸਲ ਪ੍ਰਧਾਨ ਤੋਂ ਖਰੜ ਦੇ ਬਾਜ਼ਾਰਾਂ 'ਚ ਸਾਫ਼-ਸਫ਼ਾਈ ਵਿਵਸਥਾ ਕਰਨ, ਸਟਰੀਟ ਲਾਈਟਾਂ ਲਗਾਉਣ, ਮਹਿਲਾਵਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨ, ਬਾਜ਼ਾਰ ਦਾ ਸੁੰਦਰੀਕਰਨ ਕਰਨ ਅਤੇ ਖ਼ਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ | ਇਸ ਦੌਰਾਨ ਕੌਂਸਲ ਪ੍ਰਧਾਨ ਅੰਜੂ ਚੰਦਰ ਨੇ ਐਸੋਸੀਏਸ਼ਨ ਦੇ ਵਫ਼ਦ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਰਵੀ ਕਾਂਤ ਗੁਪਤਾ ਉਪ ਪ੍ਰਧਾਨ ਰਾਜੇਸ਼ ਕੁਮਾਰ ਗਰਗ, ਸੰਦੀਪ ਅਗਰਵਾਲ, ਸੋਰਭ ਗੁਪਤਾ, ਸੰਜੀਵ ਗੁਪਤਾ ਤੇ ਅਸ਼ੀਸ਼ ਕੁਮਾਰ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਵਲੋਂ 26 ਲੱਖ ਦੀ ਲਾਗਤ ਨਾਲ ਤਿਆਰ ਹੋਈ ਬੜਮਾਜਰਾ ਕਾਲੋਨੀ ਦੀ ਸੜਕ ਦਾ ਉਦਘਾਟਨ <br/> ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ਵਿਖੇ 6ਵੀਂ ਜਮਾਤ 'ਚ ਚੋਣ ਪ੍ਰੀਖਿਆ ਵਾਸਤੇ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 29 ਜੁਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।