28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ | ਤਸਵੀਰ : ਵਰਿੰਦਰਜੀਤ ਸਿੰਘ <br/> 17-07-2025
ਐੱਸ. ਏ. ਐੱਸ. ਨਗਰ, 16 ਜੁਲਾਈ (ਪ੍ਰੋ. ਅਵਤਾਰ ਸਿੰਘ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਭਾਈ ਨਰੰਗ ਸਿੰਘ ਮਲੇਰਕੋਟਲਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਭਾਈ ਤਾਰੂ ਸਿੰਘ ਜੀ ਦੁਆਰਾ ਧਰਮ ਦੀ ਖ਼ਾਤਰ ਕੇਸਾਂ ਨੂੰ ਕਤਲ ਕਰਵਾਉਣ ਦੀ ਬਜਾਏ ਖੋਪਰੀ ਉਤਰਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਸੁਣਾਇਆ | ਇਸ ਤੋਂ ਬਾਅਦ ਭਾਈ ਇੰਦਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਕੀਤਾ, ਜਦਕਿ ਭਾਈ ਗੁਰਸੇਵਕ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਬਿ੍ਤਾਂਤ ਬਾਰੇ ਜਾਣੂ ਕਰਵਾਇਆ | ਇਸੇ ਦੌਰਾਨ ਭਾਈ ਰਮਿੰਦਰ ਸਿੰਘ ਸਮਰਾਲਾ ਵਾਲਿਆਂ, ਭਾਈ ਹਰਵਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਅੰਮਿ੍ਤਪਾਲ ਸਿੰਘ, ਮਿੱਤਰ ਪਿਆਰੇ ਨੂੰ ਕਵੀਸ਼ਰੀ ਜਥੇ ਤੇ ਭਾਈ ਹਰਪ੍ਰੀਤ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ |

ਪਿਛਲੀ ਖ਼ਬਰ ਆਟੋਮੋਟਿਵ ਲਗਜ਼ਰੀ ਦੇ ਨਵੇਂ ਯੁੱਗ ਦੀ ਸ਼ੁਰੂਆਤ-ਐਮ.ਜੀ. ਇੰਡੀਆ <br/> ਅਗਲੀ ਖ਼ਬਰ ਡੇਰਾਬੱਸੀ ਵਿਖੇ ਸ਼ਾਨਦਾਰ ਐਂਟਰੀ ਗੇਟ ਦੇ ਨਿਰਮਾਣ ਕਾਰਜਾਂ ਦਾ ਵਿਧਾਇਕ ਰੰਧਾਵਾ ਨੇ ਰੱਖਿਆ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।