28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜ਼ਿਲ੍ਹਾ ਮੁਹਾਲੀ ਵਿਖੇ 'ਪੰਜਾਬ ਸੜਕ ਸਫ਼ਾਈ ਮਿਸ਼ਨ' ਦੀ ਸ਼ੁਰੂਆਤ <br/>

'ਪੰਜਾਬ ਰੋਡ ਕਲੀਨਲੀਨੈੱਸ ਮਿਸ਼ਨ' ਨਾਲ ਸੰਬੰਧਤ ਅਧਿਕਾਰੀਆਂ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ | ਤਸਵੀਰ : ਵਰਿੰਦਰਜੀਤ ਸਿੰਘ <br/> 17-07-2025
ਐੱਸ. ਏ. ਐੱਸ. ਨਗਰ, 16 ਜੁਲਾਈ (ਪ੍ਰੋ. ਅਵਤਾਰ ਸਿੰਘ)-'ਪੰਜਾਬ ਸੜਕ ਸਫ਼ਾਈ ਮਿਸ਼ਨ' ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਤਾਲਮੇਲ ਨੂੰ ਯਕੀਨੀ ਬਣਾਉਂਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੀਆਂ ਸੜਕਾਂ ਨੂੰ ਟੋਇਆਂ ਅਤੇ ਕੂੜੇ ਤੋਂ ਮੁਕਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ, ਗਮਾਡਾ, ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੜਕਾਂ ਦੇ ਵੱਖ-ਵੱਖ ਹਿੱਸੇ ਦੇਖਭਾਲ ਲਈ ਅਲਾਟ ਕੀਤੇ ਹਨ | 'ਪੰਜਾਬ ਰੋਡ ਕਲੀਨਲੀਨੈੱਸ ਮਿਸ਼ਨ' ਨਾਲ ਸੰਬੰਧਿਤ ਅਧਿਕਾਰੀਆਂ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ. ਸੀ. ਨੇ ਕਿਹਾ ਕਿ ਇਸ ਮਿਸ਼ਨ ਦਾ ਉਦੇਸ਼ ਜਵਾਬਦੇਹੀ, ਨਾਗਰਿਕ ਵਿਸ਼ਵਾਸ ਅਤੇ ਜ਼ਮੀਨੀ ਪਰਿਵਰਤਨ ਰਾਹੀਂ ਚੰਗਾ ਸ਼ਾਸਨ ਯਕੀਨੀ ਬਣਾਉਂਦੇ ਹੋਏ ਜ਼ਿਲ੍ਹੇ 'ਚ ਪੈਂਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ਨੂੰ ਸਾਫ਼-ਸੁਥਰਾ, ਰਾਤ ਵੇਲੇ ਰੌਸ਼ਨ ਅਤੇ ਸੁਚਾਰੂ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਮੰਤਵ ਤਹਿਤ ਕਲਾਸ-1 ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪ ਕੇ ਸੰਬੰਧਤ ਸੜਕਾਂ ਦੇ ਰੱਖ-ਰਖਾਅ, ਸਫ਼ਾਈ ਅਤੇ ਨਾਗਰਿਕ ਬੁਨਿਆਦੀ ਢਾਂਚੇ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ | ਡੀ. ਸੀ. ਨੇ ਦੱਸਿਆ ਕਿ ਜਿਨ੍ਹਾਂ ਅਧਿਕਾਰੀਆਂ ਨੂੰ ਸੜਕਾਂ ਸੌਂਪੀਆਂ ਗਈਆਂ ਹਨ, ਉਨ੍ਹਾਂ 'ਚ ਸੀ. ਏ. ਗਮਾਡਾ, ਕਮਿਸ਼ਨਰ ਨਗਰ ਨਿਗਮ, ਏ. ਡੀ. ਸੀ. (ਜ), ਏ. ਡੀ. ਸੀ. (ਆਰ. ਡੀ.), ਖਰੜ, ਮੁਹਾਲੀ ਤੇ ਡੇਰਾਬੱਸੀ ਦੇ ਐੱਸ. ਡੀ. ਐੱਮ, ਗਮਾਡਾ ਅਸਟੇਟ ਅਫ਼ਸਰ (ਹਾਊਸਿੰਗ) ਤੇ (ਪਲਾਟ), ਗਮਾਡਾ ਦੇ ਤਿੰਨੋਂ ਵਧੀਕ ਮੁੱਖ ਪ੍ਰਸ਼ਾਸਕ, ਭੌਂ ਪ੍ਰਾਪਤੀ ਅਧਿਕਾਰੀ ਗਮਾਡਾ, ਡੀ. ਸੀ. ਦਫ਼ਤਰ ਦੇ ਸਹਾਇਕ ਕਮਿਸ਼ਨਰ (ਜ), ਮੁੱਖ ਇੰਜੀਨੀਅਰ ਗਮਾਡਾ, ਮੁੱਖ ਇੰਜੀਨੀਅਰ ਨਗਰ ਨਿਗਮ ਮੁਹਾਲੀ ਅਤੇ ਨਿਗਰਾਨ ਇੰਜੀਨੀਅਰ ਗਮਾਡਾ ਸ਼ਾਮਿਲ ਹਨ | ਅੰਤ 'ਚ ਡੀ. ਸੀ. ਨੇ ਸਪੱਸ਼ਟ ਕੀਤਾ ਕਿ ਕੰਮ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਸਮੇਂ-ਸਮੇਂ 'ਤੇ ਸਮੀਖਿਆ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਦੌਰਾਨ ਦਰਪੇਸ਼ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਪ੍ਰਸਤਾਵਿਤ ਹੱਲਾਂ 'ਤੇ ਚਰਚਾ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਨੇ ਸ੍ਰੀ ਸੁਖਮਨੀ ਸਾਹਿਬ ਨਾਲ ਅਕਾਦਮਿਕ ਸੈਸ਼ਨ 2025-26 ਦੀ ਕੀਤੀ ਸ਼ੁਰੂਆਤ... ਅਗਲੀ ਖ਼ਬਰ ਆਟੋਮੋਟਿਵ ਲਗਜ਼ਰੀ ਦੇ ਨਵੇਂ ਯੁੱਗ ਦੀ ਸ਼ੁਰੂਆਤ-ਐਮ.ਜੀ. ਇੰਡੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।