28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੂਰਬੀਰਾਂ ਦੀ ਧਰਤੀ ਪੰਜਾਬ 'ਤੇ ਨਸ਼ਿਆਂ ਦਾ ਕੋਈ ਕੰਮ ਨਹੀਂ : ਰਾਜਪਾਲ ਕਟਾਰੀਆ <br/>

ਸਮਾਗਮ ਦੌਰਾਨ ਨਾਟਕ, ਪੋਸਟਰ ਮੇਕਿੰਗ ਅਤੇ ਵੱਖ-ਵੱਖ ਪੇਸ਼ਕਾਰੀਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ | ਤਸਵੀਰ : ਵਰਿੰਦਰਜੀਤ ਸਿੰਘ <br/> 17-07-2025
ਐੱਸ. ਏ. ਐੱਸ. ਨਗਰ, 16 ਜੁਲਾਈ (ਪ੍ਰੋ. ਅਵਤਾਰ ਸਿੰਘ)-ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਸੋਹਾਣਾ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰੀ ਭਰਦਿਆਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਕਾਲਜ ਦੇ ਵਿਹੜੇ 'ਚ ਬੂਟਾ ਲਗਾ ਕੇ ਪੰਜਾਬ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ 'ਚ ਵਿਦਿਆਰਥੀਆਂ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ | ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵਲੋਂ ਨਸ਼ਾ ਮੁਕਤ ਭਾਰਤ ਵਿਸ਼ੇ 'ਤੇ ਨਾਟਕ, ਪੋਸਟਰ ਮੇਕਿੰਗ ਅਤੇ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ | ਵਿਦਿਆਰਥੀਆਂ ਦੀ ਇਸ ਕਲਾ ਅਤੇ ਸੰਵੇਦਨਸ਼ੀਲ ਭੂਮਿਕਾ ਲਈ ਰਾਜਪਾਲ ਪੰਜਾਬ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ | ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੂੰ ਨਸ਼ਾ ਮੁਕਤ ਅਭਿਆਨ 'ਚ ਉਨ੍ਹਾਂ ਵਲੋਂ ਪਾਏ ਗਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਉਹ ਵਿਅਕਤੀ ਜੋ ਨਸ਼ੇ ਤੋਂ ਛੁਟਕਾਰਾ ਪਾ ਚੁੱਕੇ ਹਨ, ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀ ਹਿੰਮਤ ਨੂੰ ਸਲਾਮ ਕੀਤਾ ਗਿਆ | ਇਸ ਮੌਕੇ ਰਾਜਪਾਲ ਕਟਾਰੀਆ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ ਵੀਰ ਜਵਾਨਾਂ, ਸੂਰਬੀਰਾਂ, ਗੁਰੂਆਂ-ਪੀਰਾਂ ਤੇ ਮਹਾਨ ਯੋਧਿਆਂ ਦੀ ਧਰਤੀ ਹੈ, ਲਿਹਾਜ਼ਾ ਇਹ ਜ਼ਰੂਰੀ ਹੈ ਕਿ ਅਸੀਂ ਇਸ ਧਰਤੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਈਏ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਰਹਿਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਰੰਭੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਹਰ ਜਾਗਰੂਕ ਨਾਗਰਿਕ ਲਈ ਮੌਕਾ ਹੈ ਕਿ ਉਹ ਇਸ ਲੜਾਈ 'ਚ ਸਰਕਾਰ ਦਾ ਸਾਥ ਦੇਵੇ ਅਤੇ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਬਣਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਆਈ. ਏ. ਐਸ. ਅਧਿਕਾਰੀ ਲਲਿਤ ਜੈਨ, ਰਾਜਪਾਲ ਦੇ ਏ. ਡੀ. ਸੀ. ਰਣਧੀਰ ਸਿੰਘ, ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਸੁੰਦਰ ਲਾਲ ਅਗਰਵਾਲ ਚੇਅਰਮੈਨ ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ, ਕਾਰਤਿਕ ਅਗਰਵਾਲ ਡਾਇਰੈਕਟਰ, ਸੰਗੀਤਾ ਅਗਰਵਾਲ ਤੇ ਦੀਪਿਕਾ ਗਰਗ ਮੈਨੇਜਿੰਗ ਡਾਇਰੈਕਟਰ, ਡਾ. ਮਨਦੀਪ ਕੌਰ ਪਿ੍ੰ. ਐਜੂਕੇਸ਼ਨ ਕਾਲਜ, ਡਾ. ਕਾਰਤਿਕਾ ਸ਼ਰਮਾ ਪਿ੍ੰ. ਕਾਲਜ ਆਫ ਨਰਸਿੰਗ, ਪਰਵਿੰਦਰ ਸਿੰਘ ਸੋਹਾਣਾ, ਹਰਦੇਵ ਸਿੰਘ ਉੱਭਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ : ਰੰਧਾਵਾ <br/> ਅਗਲੀ ਖ਼ਬਰ ਨੈਸ਼ਨਲ ਇਨਫ਼ਰਮੈਟਿਕਸ ਸੈਂਟਰ ਮੁਹਾਲੀ ਵਲੋਂ ਪੁਲਿਸ ਅਧਿਕਾਰੀਆਂ ਲਈ ਆਈ. ਆਰ. ਏ. ਡੀ. ਪੋਰਟਲ ਸਿਖਲਾਈ ਦਾ ਕੀਤਾ ਪ੍ਰਬੰਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।