28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ : ਰੰਧਾਵਾ <br/>

'ਨਸ਼ਾ ਮੁਕਤੀ ਯਾਤਰਾ' ਮੌਕੇ ਪਿੰਡ ਵਾਸੀਆਂ ਨਾਲ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਰਾਜਬੀਰ ਸਿੰਘ <br/> 17-07-2025
ਲਾਲੜੂ, 16 ਜੁਲਾਈ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਭਾਗ-2 ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਅਤੇ ਕੋਆਰਡੀਨੇਟਰ ਸੁਮਿਤ ਰਾਣਾ ਤੇ ਉਪ ਕੋਆਰਡੀਨੇਟਰ ਸਤਵੰਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਜਾਸਤਨਾਂ ਕਲਾਂ, ਜਾਸਤਨਾਂ ਖੁਰਦ, ਬੱਲੋਪੁਰ, ਤੋਫਾਂਪੁਰ ਤੇ ਆਗਾਂਪੁਰ ਵਿਖੇ 'ਨਸ਼ਾ ਮੁਕਤੀ ਯਾਤਰਾ' ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਰੰਧਾਵਾ ਨੇ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਪਿੰਡ ਦੇ ਨੌਜਵਾਨਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕਰਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚ ਸਕਣ | ਉਨ੍ਹਾਂ ਕਿਹਾ ਕਿ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ | ਇਸ ਮੌਕੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਲੜਾਈ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਵੀ ਲਿਆ ਗਿਆ |

ਪਿਛਲੀ ਖ਼ਬਰ ਵਿਆਹੁਤਾ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੂਰਬੀਰਾਂ ਦੀ ਧਰਤੀ ਪੰਜਾਬ 'ਤੇ ਨਸ਼ਿਆਂ ਦਾ ਕੋਈ ਕੰਮ ਨਹੀਂ : ਰਾਜਪਾਲ ਕਟਾਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।