01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਿਵਲ ਸਰਜਨ ਵਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਕੁਰਾਲੀ ਦੇ ਸਰਕਾਰੀ ਹਸਪਤਾਲ ਦੇ ਦੌਰੇ ਮੌਕੇ ਇਕ ਮਰੀਜ਼ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਮੁਹਾਲੀ ਡਾ. ਸੰਗੀਤਾ ਜੈਨ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 18-07-2025
ਕੁਰਾਲੀ, 17 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਿਵਲ ਸਰਜਨ ਮੁਹਾਲੀ ਡਾ. ਸੰਗੀਤਾ ਜੈਨ ਵਲੋਂ ਅੱਜ ਕੁਰਾਲੀ ਵਿਖੇ ਕਮਿਊਨਿਟੀ ਸਿਹਤ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ | ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਕੁਝ ਥਾਈਾ ਸਾਫ਼-ਸਫ਼ਾਈ ਦੀ ਘਾਟ ਦਾ ਨੋਟਿਸ ਲਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਸਪਤਾਲ ਨੂੰ ਸਾਫ਼-ਸੁਥਰਾ ਰੱਖਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਜਿਹੜੀ ਵੀ ਹੋਰ ਕਮੀ-ਪੇਸ਼ੀ ਹੈ, ਉਸ ਨੂੰ ਦੂਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ 'ਤੇ ਵੀ ਹਸਪਤਾਲ ਦੀ ਬਿਹਤਰੀ ਲਈ ਯਤਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ ਹੈ | ਕਿਸੇ ਵੀ ਹਸਪਤਾਲ ਵਿਚਲਾ ਸਾਫ਼-ਸੁਥਰਾ ਮਾਹੌਲ ਮਰੀਜ਼ ਦੀ ਸਿਹਤਯਾਬੀ ਲਈ ਅਹਿਮ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਹ ਹਸਪਤਾਲ ਸ਼ਹਿਰ ਅਤੇ ਆਲੇ-ਦੁਆਲੇ ਦੀ ਕਾਫ਼ੀ ਅਬਾਦੀ ਦੀਆਂ ਸਿਹਤ ਲੋੜਾਂ ਨੂੰ ਪੂਰਾ ਕਰਦਾ ਹੈ, ਇਸ ਲਈ ਇਥੇ ਲੋਕਾਂ ਨੂੰ ਮਿਆਰੀ ਤੇ ਉੱਚ-ਪੱਧਰ ਦੀਆਂ ਸਹੂਲਤਾਂ ਦੇਣਾ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ | ਇਸੇ ਦੌਰਾਨ ਡਾ. ਜੈਨ ਨੇ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲੱਬਧਤਾ ਅਤੇ ਮੈਡੀਕਲ ਸਾਜ਼ੋ-ਸਾਮਾਨ ਦੀ ਵੀ ਜਾਂਚ ਕੀਤੀ | ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ | ਇਸੇ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ 'ਚ ਹਾਜ਼ਰੀ ਯਕੀਨੀ ਬਣਾਈ ਜਾਵੇ | ਇਸ ਮੌਕੇ ਹਸਪਤਾਲ ਦੇ ਐਸ. ਐਮ. ਓ. ਡਾ. ਅਮਿਤ ਕੁਮਾਰ ਨੇ ਸਿਵਲ ਸਰਜਨ ਨੂੰ ਭਰੋਸਾ ਦਿੱਤਾ ਕਿ ਉਹ ਹਸਪਤਾਲ ਦੀ ਸਾਫ਼-ਸਫ਼ਾਈ ਅਤੇ ਹੋਰ ਕਮੀਆਂ ਦੂਰ ਕਰਨ ਲਈ ਲੋੜੀਂਦੇ ਇੰਤਜ਼ਾਮ ਕਰਨਗੇ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਡਾ. ਦਵਿੰਦਰ ਗੁਪਤਾ ਅਤੇ ਡਾ. ਸਾਹਿਲ ਕਾਲੀਆ ਵੀ ਮੌਜੂਦ ਸਨ |
ਪਿਛਲੀ ਖ਼ਬਰ ਮੁਹਾਲੀ ਵਿਖੇ ਭੀਖ ਮੰਗਣ ਵਿਰੋਧੀ ਮੁਹਿੰਮ ਦੌਰਾਨ 12 ਬੱਚਿਆਂ ਨੂੰ ਬਚਾਇਆ ਅਗਲੀ ਖ਼ਬਰ ਨਵੀਨ ਸਿੰਗਲਾ ਨੂੰ ਡਾਇਰੈਕਟਰ ਵਿਜੀਲੈਂਸ ਬਿਉਰੋ ਦਾ ਵਾਧੂ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।