01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਅੱਗੇ ਭਾਜਪਾ ਵਫ਼ਦ ਨੇ ਚੁੱਕਿਆ ਸ਼ਹਿਰ ਦੀ ਸੁਰੱਖਿਆ ਵਿਵਸਥਾ ਦਾ ਮੁੱਦਾ <br/>

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਭਾਜਪਾ ਦੇ ਸੰਗਠਨ ਮਹਾ ਮੰਤਰੀ ਸ਼੍ਰੀਨਿਵਾਸਲੂ, ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਚੰਡੀਗੜ੍ਹ ਭਾਜਪਾ ਦੇ ਪ੍ਰਭਾਰੀ ਅਤੇ ਗਾਜ਼ੀਆਬਾਦ ਤੋਂ ਸੰਸਦ ਮੈਂਬਰ ਅਤੁਲ ਗਰਗ ਅਤੇ ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਅਤੇ ਹੋਰ | ਅਜੀਤ ਤਸਵੀਰ <br/> 18-07-2025
ਚੰਡੀਗੜ੍ਹ, 17 ਜੁਲਾਈ (ਸੰਦੀਪ ਕੁਮਾਰ ਮਾਹਨਾ)–ਸ਼ਹਿਰ ਦੀ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ | ਇਸ ਮੁਲਾਕਾਤ ਦੌਰਾਨ ਸੁਰੱਖਿਆ ਪ੍ਰਣਾਲੀ ਤੋਂ ਇਲਾਵਾ ਹਾਊਸਿੰਗ ਬੋਰਡ ਦੇ ਘਰਾਂ 'ਚ ਲੋੜ ਅਨੁਸਾਰ ਤਬਦੀਲੀਆਂ ਅਤੇ ਲੀਜ਼ਹੋਲਡ ਜਾਇਦਾਦਾਂ ਨੂੰ ਫ਼ਰੀਹੋਲਡ 'ਚ ਤਬਦੀਲ ਕਰਨ ਵਰਗੇ ਮਾਮਲੇ ਵੀ ਪ੍ਰਸ਼ਾਸਕ ਅੱਗੇ ਰੱਖੇ ਗਏ | ਭਾਜਪਾ ਵਫ਼ਦ ਨੇ ਮੰਗ ਕੀਤੀ ਕਿ ਸ਼ਹਿਰ ਦੇ ਪਬਲਿਕ ਟਰਾਂਸਪੋਰਟ ਸਿਸਟਮ ਨੂੰ ਵੀ ਬਿਹਤਰ ਬਣਾਇਆ ਜਾਵੇ | ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪ੍ਰਸ਼ਾਸਕ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਿਨ੍ਹਾਂ 'ਚ ਮੁੱਖ ਤੌਰ 'ਤੇ ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਕਮੀ, ਸਰਕਾਰੀ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ਅਤੇ ਚੰਡੀਗੜ੍ਹ ਹਾਊਸਿੰਗ ਬੋਰਡ ਨਾਲ ਸੰਬੰਧਿਤ ਤਾਜ਼ਾ ਮੁੱਦੇ ਸ਼ਾਮਿਲ ਸਨ | ਇਸ ਮੌਕੇ ਉਨ੍ਹਾਂ ਦੇ ਨਾਲ ਚੰਡੀਗੜ੍ਹ ਭਾਜਪਾ ਦੇ ਪ੍ਰਭਾਰੀ ਅਤੇ ਗਾਜ਼ੀਆਬਾਦ ਤੋਂ ਸੰਸਦ ਮੈਂਬਰ ਅਤੁਲ ਗਰਗ ਅਤੇ ਸੂਬਾ ਸੰਗਠਨ ਮਹਾ ਮੰਤਰੀ ਮੰਤਰੀ ਸ਼੍ਰੀਨਿਵਾਸੂਲੂ, ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਵੀ ਮੌਜੂਦ ਸਨ | ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਭਾਜਪਾ ਵਫ਼ਦ ਵਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਸਾਰਿਆਂ ਵਿਸ਼ਿਆਂ 'ਤੇ ਪ੍ਰਸ਼ਾਸਕੀ ਪੱਧਰ 'ਤੇ ਜਲਦੀ ਕਾਰਵਾਈ ਕੀਤੀ ਜਾਵੇਗੀ | ਰਾਜਪਾਲ ਨੇ ਕਿਹਾ ਕਿ ਨਾਗਰਿਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਸੁਵਿਧਾਵਾਂ ਦਾ ਵਿਸਤਾਰ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲ ਹੈ |

ਪਿਛਲੀ ਖ਼ਬਰ ਜੱਜ ਦੇ ਗੰਨਮੈਨ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ ਅਗਲੀ ਖ਼ਬਰ ਮੁਹਾਲੀ ਵਿਖੇ ਭੀਖ ਮੰਗਣ ਵਿਰੋਧੀ ਮੁਹਿੰਮ ਦੌਰਾਨ 12 ਬੱਚਿਆਂ ਨੂੰ ਬਚਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।