01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਵਾਲੀ ਧਮਕੀ ਦੀ ਸਾਜਿਸ਼ ਦੀ ਜਾਂਚ ਕਰ ਕੇ ਉਸ ਦਾ ਪਰਦਾਫ਼ਾਸ਼ ਕੀਤਾ ਜਾਵੇ: ਚੰਦੂਮਾਜਰਾ

ਅਜੀਤ ਡੈਸਕ 18-07-2025
ਚੰਡੀਗੜ੍ਹ, 17 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਿਹੜੀਆਂ ਪਿਛਲੇ ਦਿਨਾਂ ਤੋਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਉਹ ਚਿੰਤਾਜਨਕ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ 'ਚ ਕੇਂਦਰੀ ਏਜੰਸੀਆਂ ਨੂੰ ਵੀ ਜਾਂਚ ਕਰਕੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ, ਤਾਂ ਜੋ ਕਿ ਕਿਹੜੀਆਂ ਤਾਕਤਾਂ ਵਲੋਂ ਇਹ ਸਾਜ਼ਿਸ਼ ਕੀਤੀ ਜਾ ਰਹੀ ਹੈ, ਉਸ ਨੂੰ ਜਨਤਕ ਕੀਤਾ ਜਾਵੇ, ਕਿਉਂਕਿ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣਾ ਇਕ ਘਿਨੋਣੀ ਸਾਜ਼ਿਸ਼ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ ਦੀ ਡੁੰਘਾਈ ਨਾਲ ਜਾਂਚ ਕਰੇ | ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਏਜੰਸੀਆਂ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ, ਤਾਂ ਕਿ ਸੱਚ ਸਾਹਮਣੇ ਆਵੇ | ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਸ਼ਰਧਾਲੂਆਂ ਦਾ ਰਾਹ ਰੋਕਣ ਦੀ ਕੋਸ਼ਿਸ਼ ਹੈ ਅਤੇ ਇਸ ਸਾਜ਼ਿਸ਼ ਦੇ ਪਿੱਛੇ ਕੌਣ ਹੈ, ਉਸ ਨੂੰ ਸਾਹਮਣੇ ਲਿਆਉਣਾ ਜ਼ਰੂਰੀ ਹੈ |
ਪਿਛਲੀ ਖ਼ਬਰ ਮੁਹਾਲੀ ਸ਼ਹਿਰ ਨੂੰ 'ਸਵੱਛ ਸਰਵੇਖਣ ਰੈਂਕਿੰਗ' 'ਚ ਪਹਿਲੇ 100 ਸਥਾਨਾਂ 'ਚ ਵੀ ਜਗ੍ਹਾ ਨਾ ਮਿਲਣਾ ਬਹੁਤ ਮੰਦਭਾਗਾ : ਸੰਜ... ਅਗਲੀ ਖ਼ਬਰ ਪੀ.ਜੀ.ਆਈ ਦੀ 'ਪ੍ਰਾਜੈਕਟ ਸਾਰਥੀ' ਸੰਸਥਾ ਮਰੀਜ਼ਾਂ ਦੀ ਦੇਖਭਾਲ 'ਚ ਵਿਆਪਕ ਭਾਈਚਾਰਕ ਭਾਗੀਦਾਰੀ 'ਚ ਕੀਤਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।