01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜ਼ਿਲ੍ਹਾ ਅਕਾਲੀ ਦਲ ਨੇ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਚਲਾਈ ਵਾਤਾਵਰਨ ਬਚਾਓ ਮੁਹਿੰਮ <br/>

ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਈ ਜਾ ਰਹੀ ਸਵਾ ਲੱਖ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਹਲਕਾ ਮੁਹਾਲੀ ਦੇ ਇਕ ਪਿੰਡ ਵਿਖੇ ਬੂਟੇ ਲਗਾਉਂਦੇ ਹੋਏ ਪਰਵਿੰਦਰ ਸਿੰਘ ਸੋਹਾਣਾ ਤੇ ਹੋਰ ਪਤਵੰਤੇ | ਤਸਵੀਰ : ਵਰਿੰਦਰਜੀਤ ਸਿੰਘ <br/> 18-07-2025
ਐੱਸ. ਏ. ਐੱਸ. ਨਗਰ, 17 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਈ ਜਾ ਰਹੀ ਸਵਾ ਲੱਖ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਮੁਹਾਲੀ ਹਲਕੇ ਦੇ ਪਿੰਡ ਸਨੇਟਾ, ਸ਼ਾਮਪੁਰ, ਸੁੱਖਗੜ੍ਹ, ਰਾਏਪੁਰ ਖੁਰਦ ਅਤੇ ਮੌਲੀ ਬੈਦਵਾਣ ਵਿਖੇ ਦਰਜਨਾਂ ਬੂਟੇ ਲਗਾ ਕੇ ਪ੍ਰਦੂਸ਼ਣ ਵਿਰੁੱਧ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਮੁਹਿੰਮ ਦੀ ਅਗਵਾਈ ਕਰ ਰਹੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਰੱਖ਼ਤਾਂ ਦੇ ਮਨੁੱਖੀ ਜੀਵਨ 'ਚ ਮਹੱਤਵ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਦਰੱਖ਼ਤ ਸਿਰਫ਼ ਆਲੇ-ਦੁਆਲੇ ਨੂੰ ਹਰਿਆ-ਭਰਿਆ ਨਹੀਂ ਰੱਖਦੇ, ਸਗੋਂ ਇਹ ਸਾਡੇ ਵਜੂਦ ਦੀ ਗਵਾਹੀ ਭਰਦੇ ਹਨ | ਇਨ੍ਹਾਂ ਤੋਂ ਮਿਲਣ ਵਾਲੀ ਆਕਸੀਜਨ ਤੋਂ ਬਿਨਾਂ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਅਤੇ ਦਿਨੋਂ ਦਿਨ ਵਧ ਰਹੀਆਂ ਬਿਮਾਰੀਆਂ ਦਾ ਕਾਰਨ ਵੀ ਦਰੱਖ਼ਤਾਂ ਦੀ ਕਮੀ ਹੈ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹਰੇਕ ਪਿੰਡ 'ਚ 500-1000 ਬੂਟੇ ਲਗਾਉਂਦੇ ਹਾਂ ਤਾਂ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਨ ਦੇ ਸਕਦੇ ਹਾਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਖਾਲੀ ਪਲਾਟਾਂ, ਘਰਾਂ ਦੇ ਆਲੇ-ਦੁਆਲੇ, ਖੇਤਾਂ ਦੀਆਂ ਵੱਟਾਂ 'ਤੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਇਸ ਮੌਕੇ ਕਰਮਜੀਤ ਸਿੰਘ ਨੰਬਰਦਾਰ ਮੌਲੀ, ਹਰਿੰਦਰ ਸਿੰਘ ਸੁੱਖਗੜ੍ਹ, ਗੁਰਮੀਤ ਸਿੰਘ ਰਾਏਪੁਰ, ਸਾਬਕਾ ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ, ਸਾਬਕਾ ਸਰਪੰਚ ਅੱਛਰ ਸਿੰਘ, ਰਣਧੀਰ ਸਿੰਘ ਧੀਰਾ, ਜੀਤ ਸਿੰਘ ਮੌਲੀ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਪੰਚ ਬਹਾਦਰ ਸਿੰਘ, ਜਸਮਿੰਦਰ ਸਿੰਘ ਅਤੇ ਅਮਨ ਪੂਨੀਆਂ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ -ਮਾਮਲਾ ਅੰਮਿ੍ਤਸਰ ਵਿਖੇ ਠਾਕੁਰ ਦਵਾਰਾ ਮੰਦਰ ਗ੍ਰਨੇਡ ਹਮਲੇ ਦਾ- ਐੱਨ. ਆਈ. ਏ. ਅਦਾਲਤ ਨੇ ਮੁਲਜ਼ਮਾਂ ਨੂੰ 2 ਦਿਨਾਂ ਦ... ਅਗਲੀ ਖ਼ਬਰ ਮਿਲਾਵਟਖੋਰੀ 'ਆਪ' ਸਰਕਾਰ ਦੇ ਮੱਥੇ 'ਤੇ ਕਲੰਕ : ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।