31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਜਾਬ ਯੂਨੀਵਰਸਿਟੀ ਨੇ ਪੀ.ਜੀ ਕੋਰਸ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਤਾਰੀਕ 'ਚ ਕੀਤਾ ਵਾਧਾ

ਅਜੀਤ ਡੈਸਕ 18-07-2025
ਚੰਡੀਗੜ੍ਹ, 17 ਜੁਲਾਈ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2025-26 ਲਈ ਆਪਣੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਆਨਲਾਈਨ ਦਾਖਲਾ ਫਾਰਮ ਜਮ੍ਹਾਂ ਕਰਨ ਦੀ ਆਖ਼ਰੀ ਤਾਰੀਕ ਵਿਚ ਵਾਧਾ ਕਰ ਦਿੱਤਾ ਹੈ ਜੋ ਪਹਿਲਾਂ 17 ਜੁਲਾਈ ਤੋਂ ਵਧਾ ਕੇ 22 ਜੁਲਾਈ ਤੱਕ ਕਰ ਦਿੱਤੀ ਹੈ | ਬਾਕੀ ਹੋਰ ਵੇਰਵੇ ਦਿੰਦੇ ਹੋਏ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਉਨ੍ਹਾਂ ਉਮੀਦਵਾਰਾਂ ਨੂੰ ਸ਼ਾਮਲ ਕਰਨ ਲਈ ਸੋਧਿਆ ਦਾਖਲਾ ਸ਼ਡਿਊਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਦੇ ਅੰਡਰਗ੍ਰੈਜੁਏਟ ਨਤੀਜੇ 15 ਜੁਲਾਈ ਨੂੰ ਐਲਾਨੇ ਗਏ ਸਨ | ਉਮੀਦਵਾਰ ਯੂਨੀਵਰਸਿਟੀ ਦੇ ਦਾਖਲਾ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ | ਹੋਰ ਅੱਪਡੇਟ ਅਤੇ ਜਾਣਕਾਰੀ ਲਈ ਬਿਨੈਕਾਰ ਅਧਿਕਾਰਤ ਦਾਖਲਾ ਵੈੱਬਸਾਈਟ 'ਤੇ ਵੇਰਵੇ ਚੈਕ ਕਰਨ ਸਕਦੇ ਹਨ |

ਪਿਛਲੀ ਖ਼ਬਰ ਮੁਹਾਲੀ ਵਿਖੇ 'ਅਸਮਿਤਾ ਖੇਲੋ ਇੰਡੀਆ ਮਹਿਲਾ ਸਿਟੀ ਲੀਗ' ਰੋਡ ਸਾਈਕਲਿੰਗ ਈਵੈਂਟ 20 ਨੂੰ ਅਗਲੀ ਖ਼ਬਰ ਜ਼ਿਲ੍ਹਾ ਖੇਡ ਕਮੇਟੀ (ਪ੍ਰਾਇਮਰੀ) ਵਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਪੀ. ਸੀ. ਏ. ਦਾ ਸਕੱਤਰ ਬਣਨ 'ਤੇ ਸਨਮਾਨ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।