31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਰਾਜਧਾਨੀ ਚੰਡੀਗੜ੍ਹ 'ਚ ਨਗਰ ਨਿਗਮ ਚੋਣਾਂ 2026 ਦੀ ਰਣਨੀਤੀ ਲਈ ਕਾਂਗਰਸ ਦੀ ਮੀਟਿੰਗ <br/>

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਪ੍ਰਧਾਨ ਐਚ.ਐਸ. ਆਲ ਇੰਡੀਆ ਕਾਂਗਰਸ ਕਮੇਟੀ ਚੰਡੀਗੜ੍ਹ ਇੰਚਾਰਜ ਅਤੇ ਸੰਸਦ ਮੈਂਬਰ ਰਜਨੀ ਪਾਟਿਲ ਦਾ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਸਵਾਗਤ ਕਰਦੇ ਹੋਏ | ਤਸਵੀਰ : ਕਮਲਜੀਤ ਸਿੰਘ <br/> 18-07-2025
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਰਾਜਧਾਨੀ ਚੰਡੀਗੜ੍ਹ 'ਚ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹੁਣੇ ਤੋਂ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ | ਚੰਡੀਗੜ੍ਹ ਕਾਂਗਰਸ ਕਮੇਟੀ ਨੇ ਅੱਜ ਰਾਜੀਵ ਗਾਂਧੀ ਕਾਂਗਰਸ ਭਵਨ ਵਿਖੇ ਇਕ ਅਹਿਮ ਮੀਟਿੰਗ ਸੱਦੀ | ਇਸ ਮੀਟਿੰਗ 'ਚ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਚੰਡੀਗੜ੍ਹ ਦੇ ਇੰਚਾਰਜ ਅਤੇ ਸੰਸਦ ਮੈਂਬਰ ਰਜਨੀ ਪਾਟਿਲ, ਏ.ਆਈ.ਸੀ.ਸੀ. ਸਕੱਤਰ ਚੇਤਨ ਚੌਹਾਨ ਅਤੇ ਵਿਦਿਤ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਰਜਨੀ ਪਾਟਿਲ ਨੇ ਸੰਗਠਨ ਦੇ ਸਾਰੇ ਪੱਧਰਾਂ 'ਤੇ ਏਕਤਾ ਅਤੇ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰੀ ਕਦਰਾਂ-ਕੀਮਤਾਂ, ਵਿਕਾਸ ਅਤੇ ਹਰੇਕ ਨਾਗਰਿਕ ਦੇ ਅਧਿਕਾਰਾਂ ਲਈ ਲੜਦੀ ਰਹੀ ਹੈ | ਹੁਣ ਸਮਾਂ ਆ ਗਿਆ ਹੈ ਕਿ ਨਵੀਂ ਊਰਜਾ ਨਾਲ ਨਗਰ ਨਿਗਮ ਚੋਣਾਂ ਦੀ ਤਿਆਰੀ ਕੀਤੀ ਜਾਵੇ, ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਜਾਵੇ ਅਤੇ ਭਾਜਪਾ ਦੀ ਅਗਵਾਈ ਵਾਲੇ ਪ੍ਰਸ਼ਾਸਨ ਅਤੇ ਚੰਡੀਗੜ੍ਹ 'ਚ ਨਿਗਮ ਦੀਆਂ ਅਸਫਲਤਾਵਾਂ ਨੂੰ ਉਜਾਗਰ ਕੀਤਾ ਜਾਵੇ | ਚੰਡੀਗੜ੍ਹ ਕਾਂਗਰਸ ਪ੍ਰਧਾਨ ਐਚ.ਐਸ. ਲੱਕੀ ਨੇ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 2026 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਇਕ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨ ਦੇ ਉਦੇਸ਼ ਨਾਲ ਇਹ ਮੀਟਿੰਗ ਬੁਲਾਈ ਗਈ ਸੀ | ਉਨ੍ਹਾਂ ਕਿਹਾ ਕਿ ਏ.ਆਈ.ਸੀ.ਸੀ. ਦੇ ਮਾਰਗਦਰਸ਼ਨ ਹੇਠ, ਚੰਡੀਗੜ੍ਹ ਕਾਂਗਰਸ ਬੂਥ-ਪੱਧਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ, ਕੌਂਸਲਰਾਂ ਅਤੇ ਸਥਾਨਕ ਵਰਕਰਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ 2026 ਦੀਆਂ ਨਗਰ ਨਿਗਮ ਚੋਣਾਂ 'ਚ ਇਕ ਮਜ਼ਬੂਤ ਅਤੇ ਇਕਜੁੱਟ ਵਿਕਲਪ ਪੇਸ਼ ਕਰਨ ਲਈ ਵਚਨਬੱਧ ਹੈ | ਚੰਡੀਗੜ੍ਹ ਦੇ ਲੋਕ ਮੌਜੂਦਾ ਸਰਕਾਰ ਦੇ ਖੋਖਲੇ ਐਲਾਨਾਂ ਅਤੇ ਵਿਗੜਦੀਆਂ ਨਾਗਰਿਕ ਸੇਵਾਵਾਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਕਾਂਗਰਸ ਤੋਂ ਅਸਲ ਬਦਲਾਅ ਦੀ ਉਮੀਦ ਕਰ ਰਹੇ ਹਨ |

ਪਿਛਲੀ ਖ਼ਬਰ ਟੈਫੇ ਦੇ ਜੇਫਾਰਮ ਅਤੇ ਆਈ.ਸੀ.ਆਰ.ਆਈ.ਐਸ.ਏ.ਟੀ. ਵਿਚਕਾਰ ਸਾਂਝਦਾਰੀ <br/> ਅਗਲੀ ਖ਼ਬਰ ਡਾਇਕਿਨ ਵਲੋਂ ਚੰਡੀਗੜ੍ਹ 'ਚ ਨਵੇਂ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।