29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪ੍ਰਧਾਨ ਮੰਤਰੀ ਦੇ 'ਮਨ ਕੀ ਬਾਤ' ਪ੍ਰੋਗਰਾਮ ਸੰਬੰਧੀ ਪ੍ਰਾਂਤ ਟੋਲੀ ਅਤੇ ਅਹੁਦੇਦਾਰਾਂ ਨਾਲ ਮੀਟਿੰਗ <br/>

ਅਜੀਤ ਡੈਸਕ 19-07-2025
ਪੰਚਕੂਲਾ, 18 ਜੁਲਾਈ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਮ. ਡੀ. ਸੀ. ਸਥਿਤ ਭਾਜਪਾ ਦਫ਼ਤਰ ਪੰਚ ਕਮਲ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਸੰਬੰਧੀ ਪ੍ਰਾਂਤ ਟੋਲੀ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ | ਇਸ ਮੌਕੇ ਮੁੱਖ ਮੰਤਰੀ ਨੇ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਕੀਤੀ | ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਤੇ ਸੂਬਾ ਪ੍ਰਭਾਰੀ ਸਤੀਸ਼ ਪੂਨੀਆ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ | ਮੀਟਿੰਗ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਲੈ ਕੇ ਸਾਰੇ ਅਹੁਦੇਦਾਰਾਂ ਨਾਲ ਚਰਚਾ ਕੀਤੀ | ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਦੱਸਿਆ ਕਿ ਅੱਜ ਭਾਜਪਾ ਦੇ ਸੰਗਠਨ ਦੀ ਮੀਟਿੰਗ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਛੋਟੀ ਟੋਲੀ ਦੀ ਮੀਟਿੰਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹੋਈ, ਉਪਰੰਤ ਜ਼ਿਲ੍ਹਾ ਪ੍ਰਧਾਨ, ਸੂਬਾਈ ਅਹੁਦੇਦਾਰਾਂ ਅਤੇ ਮੋਰਚੇ ਦੇ ਇੰਚਾਰਜਾਂ ਨਾਲ ਮੀਟਿੰਗ ਹੋਈ | ਉਨ੍ਹਾਂ ਕਿਹਾ ਕਿ 'ਇਕ ਪੇੜ ਮਾਂ ਦੇ ਨਾਮ' ਮੁਹਿੰਮ ਤਹਿਤ ਭਾਜਪਾ ਵਰਕਰਾਂ ਵਲੋਂ ਆਪੋ-ਆਪਣੇ ਬੂਥ 'ਚ 25-25 ਬੂਟੇ ਲਗਾਉਣ ਦਾ ਸੰਕਲਪ ਲਿਆ ਗਿਆ ਸੀ | ਉਨ੍ਹਾਂ ਕਿਹਾ ਕਿ 21 ਜੂਨ ਨੂੰ ਯੋਗ ਦਿਵਸ ਪ੍ਰੋਗਰਾਮ 'ਚ ਸੂਬੇ ਦੀਆਂ ਸੰਸਥਾਵਾਂ ਦੇ ਜ਼ਰੀਏ ਭਾਜਪਾ ਨੇ ਮੰਡਲ ਪੱਧਰ ਉੱਤੇ ਯੋਗ ਦਿਵਸ ਮਨਾਇਆ, ਜਦਕਿ ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲਿਦਾਨ ਦਿਵਸ ਅਤੇ ਹੋਰ ਪ੍ਰੋਗਰਾਮ ਵੀ ਕਰਵਾਏ ਗਏ | ਇਨ੍ਹਾਂ ਸਾਰੇ ਕੰਮਾਂ ਦੀ ਸਮੀਖਿਆ ਮੀਟਿੰਗ ਅੱਜ ਇਥੇ ਹੋਈ | ਉਨ੍ਹਾਂ ਕਿਹਾ ਕਿ 27 ਜੁਲਾਈ ਨੂੰ ਹੋਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ ਪ੍ਰੋਗਰਾਮ' ਨੂੰ ਸਾਰੇ ਬੂਥਾਂ ਉੱਤੇ ਸੁਣਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਹੋਈ ਹੈ ਅਤੇ ਜਲਦ ਹੀ ਕਾਰਜਕਾਰਨੀ ਦਾ ਐਲਾਨ ਕੀਤਾ ਜਾਵੇਗਾ | ਇਸ ਤੋਂ ਇਲਵਾ 15 ਅਗਸਤ ਤੋਂ ਬਾਅਦ ਸਾਰੇ ਨਵੇਂ ਅਹੁਦੇਦਾਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ 3 ਵਾਹਨ ਚੋਰ ਗਿ੍ਫ਼ਤਾਰ, 2 ਚੋਰੀ ਦੇ ਵਾਹਨ ਬਰਾਮਦ <br/> ਅਗਲੀ ਖ਼ਬਰ ਵਿਦਿਆਰਥੀ ਸੰਗਠਨ ਐਸ.ਓ.ਪੀ.ਯੂ ਵਲੋਂ ਡੀਨ ਵਿਦਿਆਰਥੀ ਭਲਾਈ ਨੂੰ ਸਾਲਾਨਾ ਪੁਸਤਕ ਮੇਲਾ ਮੁੜ ਸ਼ੁਰੂ ਕਰਵਾਉਣ ਦੀ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।