ਖਰੜ, 18 ਜੁਲਾਈ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਵਲੋਂ ਕੌਂਸਲ ਦੀ ਹਦੂਦ 'ਚ ਰਹਿੰਦੇ ਪ੍ਰਾਪਰਟੀ ਮਾਲਕਾਂ ਨੂੰ ਪ੍ਰਾਪਰਟੀ ਟੈਕਸ ਬਿਨਾਂ ਵਿਆਜ਼ ਤੋਂ ਭਰਨ ਲਈ 19 ਤੇ 20 ਜੁਲਾਈ ਭਾਵ ਸਨਿਚਰਵਾਰ ਤੇ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਖੁੱਲ੍ਹੀ ਰੱਖੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਈ. ਓ. ਗੁਰਬਖਸ਼ੀਸ਼ ਸਿੰਘ ਸੰਧੂ ਨੇ ਕਿਹਾ ਕਿ ਸ਼ਹਿਰ ਵਾਸੀ ਦੋਵੇਂ ਦਿਨ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਸਰਕਾਰ ਦੀ ਓ. ਟੀ. ਐਸ. ਸਕੀਮ ਦਾ ਲਾਭ ਉੱਠਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦਾ ਇਕ ਕੈਂਪ ਓਮੇਗਾ ਸਿਟੀ ਖਾਨਪੁਰ ਵਿਖੇ ਵੀ ਲਗਾਇਆ ਜਾ ਰਿਹਾ ਹੈ | ਉਨ੍ਹਾਂ ਕੌਂਸਲ ਦੀ ਹਦੂਦ ਅੰਦਰ ਰਹਿੰਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਸਕੀਮ ਦਾ ਫਾਇਦਾ ਉੱਠਾਉਣ ਅਤੇ ਕੈਂਪਾਂ ਵਿਚ ਜਾ ਕੇ ਬਿਨਾਂ ਵਿਆਜ਼ ਤੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ |