ਐੱਸ. ਏ. ਐੱਸ. ਨਗਰ, 18 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸ. ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁ-ਗਿਣਤੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ | ਉਨ੍ਹਾਂ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਬਣਦਾ ਲਾਭ ਦੇਣ 'ਚ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਤ ਭਲਾਈ ਯੋਜਨਾਵਾਂ ਲਈ ਜਨ ਜਾਗਰੂਕਤਾ ਫੈਲਾਈ ਜਾਵੇ ਅਤੇ ਲੋੜ ਪੈਣ 'ਤੇ ਵਿਸ਼ੇਸ਼ ਕੈਂਪ ਵੀ ਲਗਏ ਜਾਣ | ਮੀਟਿੰਗ 'ਚ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਆਸ਼ੀਸ਼ ਕਥੂਰੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮਿ੍ਤ ਬਾਲਾ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |