08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 20-07-2025
ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)- ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਦੇ ਨਾਲ, ਸਿਰਫ਼ 140 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ | ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ 'ਚ ਇਕੋ ਸਮੇਂ ਕੀਤੀ ਗਈ | ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 81 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 393 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ 'ਚ 64 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 434 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ |

ਪਿਛਲੀ ਖ਼ਬਰ ਪੀ.ਜੀ.ਆਈ ਦੇ 3500 ਠੇਕਾ ਕਰਮਚਾਰੀਆਂ ਦੀ ਤਨਖ਼ਾਹ ਰੈਗੂਲਰ ਕਰਮਚਾਰੀਆਂ ਵਾਂਗ ਹੋਈ ਬਰਾਬਰ ਅਗਲੀ ਖ਼ਬਰ ਮੁਬਾਰਕਪੁਰ-ਪੰਡਵਾਲਾ ਚੌਕ 'ਤੇ ਟੋਇਆਂ 'ਚ ਗੁਆਚੀ ਸੜਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।