09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਸਮਾਗਮ ਦੌਰਾਨ ਕੀਰਤਨ ਸਰਵਣ ਕਰਦੀ ਹੋਈ ਸੰਗਤ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 20-07-2025
ਕੁਰਾਲੀ, 19 ਜੁਲਾਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਮੋਰਿਡਾ ਮਾਰਗ 'ਤੇ ਸਥਿਤ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿ੍ੰ. ਸਵਰਨ ਸਿੰਘ, ਸੁਰਿੰਦਰ ਸਿੰਘ ਖ਼ਾਲਸਾ, ਅਮਰ ਸਿੰਘ ਖ਼ਜ਼ਾਨਚੀ, ਤੇਜਿੰਦਰਵੀਰ ਸਿੰਘ, ਅਮਰੀਕ ਸਿੰਘ ਮਾਣੀ, ਪਾਲ ਸਿੰਘ, ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਪਰਮਜੀਤ ਸਿੰਘ, ਮਾਸਟਰ ਬਲਜਿੰਦਰ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ ਤਿੱਖਾ, ਬਿੱਟੂ ਗੋਲਡਨ ਸਟੂਡੀਓ ਤੇ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ 'ਚ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਛੱਪੜ ਬਣੀ ਸੜਕ ਦੀ ਹਾਲਤ ਸੁਧਾਰਨ ਦੀ ਪ੍ਰਧਾਨ ਮੰਤਰੀ ਨੂੰ ਲਗਾਈ ਗੁਹਾਰ <br/> ਅਗਲੀ ਖ਼ਬਰ ਆਸ਼ਮਾ ਇੰਟਰਨੈਸ਼ਨਲ ਸਕੂਲ ਦੀ ਟੀਮ ਨੂੰ ਏਡੂਫਿਊਚਰ ਐਕਸੀਲੈਂਸ ਸਿੱਖਿਆ ਸਨਮਾਨ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।