09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਛੱਪੜ ਬਣੀ ਸੜਕ ਦੀ ਹਾਲਤ ਸੁਧਾਰਨ ਦੀ ਪ੍ਰਧਾਨ ਮੰਤਰੀ ਨੂੰ ਲਗਾਈ ਗੁਹਾਰ <br/>

ਵੱਡੇ-ਵੱਡੇ ਟੋਇਆਂ ਕਰਕੇ ਛੱਪੜ ਬਣੀ ਮੁਬਾਰਕਪੁਰ ਸੜਕ 'ਤੇ ਭਰੇ ਪਾਣੀ 'ਚ ਪੋਸਟਰ ਲੈ ਕੇ ਖੜ੍ਹਾ ਸੰਜੀਵ ਕੁਮਾਰ | ਤਸਵੀਰ : ਗੁਰਮੀਤ ਸਿੰਘ <br/> 20-07-2025
ਡੇਰਾਬੱਸੀ, 19 ਜੁਲਾਈ (ਗੁਰਮੀਤ ਸਿੰਘ)-ਮੁਬਾਰਕਪੁਰ ਦੇ ਰਹਿਣ ਵਾਲੇ ਸੰਜੀਵ ਕੁਮਾਰ ਨੇ ਆਪਣੇ ਖੇਤਰ ਦੀ ਬਹੁਤ ਹੀ ਖਸਤਾ ਹਾਲਤ ਹੋ ਚੁੱਕੀ ਸੜਕ ਦੀ ਹਾਲਤ ਸੁਧਾਰਨ ਲਈ ਪ੍ਰਧਾਨ ਮੰਤਰੀ ਨੂੰ ਗੁਹਾਰ ਲਗਾਈ ਹੈ | ਉਸ ਨੇ ਸੜਕ 'ਤੇ ਜਮ੍ਹਾਂ ਹੋਏ ਪਾਣੀ 'ਚ ਖੜ੍ਹ ਕੇ ਤੇ ਹੱਥ 'ਚ ਪੋਸਟਰ ਫੜ੍ਹ ਕੇ ਪ੍ਰਧਾਨ ਮੰਤਰੀ ਅੱਗੇ ਆਪਣੀ ਮੰਗ ਰੱਖੀ | ਸੰਜੀਵ ਕੁਮਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਇਸ ਮਸਲੇ ਨੂੰ ਪਿਛਲੇ ਲੰਮੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਸ ਨੇ ਕਿਹਾ ਕਿ ਸੜਕ ਇਸ ਕਦਰ ਖ਼ਰਾਬ ਹੋ ਚੁੱਕੀ ਹੈ ਕਿ ਲੋਕਾਂ ਲਈ ਆਉਣਾ-ਜਾਣਾ ਵੀ ਮੁਸ਼ਕਿਲ ਹੋ ਗਿਆ ਹੈ | ਇਸ ਸੜਕ 'ਚ ਵੱਡੇ-ਵੱਡੇ ਟੋਏ ਪਏ ਹੋਏ ਹਨ, ਜਿਨ੍ਹਾਂ 'ਚ ਬਰਸਾਤੀ ਪਾਣੀ ਖੜ੍ਹਾ ਹੈ | ਇਹ ਸੜਕ ਪੁਰਾਣੀ ਕਾਲਕਾ-ਸ਼ਿਮਲਾ ਸੜਕ ਹੈ, ਜਿਸ ਨੂੰ ਤੁਰੰਤ ਮੁਰੰਮਤ ਦੀ ਲੋੜ ਹੈ ਕਿਉਂਕਿ ਹਜ਼ਾਰਾਂ ਰਾਹਗੀਰ ਇਸ ਨੂੰ ਰੋਜ਼ਾਨਾ ਇਸਤੇਮਾਲ ਕਰਦੇ ਹਨ | ਸੰਜੀਵ ਕੁਮਾਰ ਨੇ ਕਿਹਾ ਕਿ ਇਹ ਸੜਕ ਪਹਿਲਾਂ ਹੀ ਕਾਫ਼ੀ ਖਸਤਾ ਹਾਲਤ 'ਚ ਪੁੱਜ ਚੁੱਕੀ ਹੈ, ਪਰ ਬਰਸਾਤ ਦੇ ਦਿਨਾਂ 'ਚ ਸੜਕ 'ਚ ਪਏ ਟੋਇਆਂ 'ਚ ਪਾਣੀ ਭਰ ਜਾਣ ਕਰਕੇ ਰਾਹਗੀਰਾਂ ਦੀਆਂ ਮੁਸ਼ਕਿਲਾਂ ਹੋਰ ਵਧ ਜਾਂਦੀਆਂ ਹਨ | ਸੰਜੀਵ ਕੁਮਾਰ ਸਮੇਤ ਹੋਰਨਾਂ ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ |

ਪਿਛਲੀ ਖ਼ਬਰ 17 ਕਾਂਵੜ ਯਾਤਰੀਆਂ ਦਾ ਜਥਾ ਹਰਿਦੁਆਰ ਲਈ ਰਵਾਨਾ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।