09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਏ. ਪੀ. ਜੇ. ਪਬਲਿਕ ਸਕੂਲ ਖਰੜ ਨੇ ਮਨਾਇਆ ਤੀਜ ਦਾ ਤਿਉਹਾਰ <br/>

ਅਜੀਤ ਡੈਸਕ 20-07-2025
ਖਰੜ, 19 ਜੁਲਾਈ (ਜੰਡਪੁਰੀ)-ਏ. ਪੀ. ਜੇ. ਪਬਲਿਕ ਸਕੂਲ ਵਲੋਂ ਤੀਜ਼ ਦਾ ਤਿਉਹਾਰ ਮਨਾਇਆ ਗਿਆ | ਇਸ ਜਸ਼ਨ 'ਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਬੱਚਿਆਂ ਦੇ ਮਾਪਿਆਂ ਨੂੰ ਵੀ ਇਸ ਸਮਾਗਮ ਦਾ ਹਿੱਸਾ ਬਣਨ ਲਈ ਸੱਦਿਆ ਗਿਆ ਸੀ, ਜਿਸ ਨਾਲ ਸਮਾਗਮ ਹੋਰ ਵੀ ਦਿਲਚਸਪ ਬਣ ਗਿਆ | ਤਿਉਹਾਰ ਨੂੰ ਮੁੱਖ ਰੱਖਦਿਆਂ ਸਕੂਲੀ ਵਿਦਿਆਰਥਣਾਂ ਰਿਵਾਇਤੀ ਪਹਿਰਾਵੇ 'ਚ ਸਜੀਆਂ ਹੋਈਆਂ ਸਨ | ਇਸ ਮੌਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਲੋਕ ਨਾਚ ਅਤੇ ਗੀਤ ਪੇਸ਼ ਕਰਨ ਤੋਂ ਇਲਾਵਾ ਝੂਲੇ ਦੀ ਸਜਾਵਟ ਕੀਤੀ ਗਈ ਅਤੇ ਮਹਿੰਦੀ ਕੋਰਨਰ ਦਾ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਦੇ ਵਿਦਿਆਰਥੀਆਂ ਅਤੇ ਮਾਪਿਆਂ ਦੋਵਾਂ ਦੁਆਰਾ ਆਨੰਦ ਮਾਣਿਆ ਗਿਆ | ਇਸ ਤੋਂ ਇਲਾਵਾ ਸੀਨੀਅਰ ਵਿਦਿਆਰਥੀਆਂ ਦੁਆਰਾ ਸਮੂਹ ਨਾਚ ਅਤੇ ਸੰਗੀਤ ਦੀ ਪੇਸ਼ਕਾਰੀ ਦਿੱਤੀ ਗਈ | ਸਮਾਗਮ ਦੀ ਸਮਾਪਤੀ ਧੰਨਵਾਦੀ ਮਤੇ ਅਤੇ ਮਠਿਆਈਆਂ ਵੰਡਣ ਨਾਲ ਹੋਈ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਖੱਤਰੀ ਸਭਾ ਖਰੜ ਵਲੋਂ ਰਾਮਬਾਗ਼ ਕਮੇਟੀ ਨੂੰ ਮੋਰਚਰੀ ਫਰਿੱਜ਼ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।