09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹਾਜ਼ਰੀ ਭਰਦੀ ਹੋਈ ਸੰਗਤ | ਤਸਵੀਰ : ਵਰਿੰਦਰਜੀਤ ਸਿੰਘ <br/> 20-07-2025
ਐੱਸ. ਏ. ਐੱਸ. ਨਗਰ, 19 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਿਸ਼ਾਹੀ ਸੱਤਵੀਂ ਮੁਹਾਲੀ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਭਾਈ ਸੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ ਵਲੋਂ ਜੁੜੀ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਤੋਂ ਬਾਅਦ ਭਾਈ ਗੁਰਲਾਲ ਸਿੰਘ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਲਈ ਗੁਰੂ ਮਹਾਰਾਜ ਦੇ ਚਰਨਾਂ 'ਚ ਅਰਦਾਸ ਕੀਤੀ ਗਈ | ਸਮਾਗਮ ਦੀ ਸਮਾਪਤੀ ਮੌਕੇ ਖੀਰ ਅਤੇ ਮਾਲ-ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਹੈੱਡ ਗ੍ਰੰਥੀ ਗਿਆਨੀ ਚਰਨਜੀਤ ਸਿੰਘ, ਖੁਸ਼ਪ੍ਰੀਤ ਸਿੰਘ ਸੋਹਾਣਾ, ਜਗਜੀਤ ਸਿੰਘ, ਸੁਰਿੰਦਰ ਸਿੰਘ, ਰਜਿੰਦਰ ਸਿੰਘ ਮਾਨ, ਸਤਵਿੰਦਰ ਸਿੰਘ, ਵੀਰਪਾਲ ਸਿੰਘ ਤੇ ਭਾਈ ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਖੇਤਰ ਦੀ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਖਰੜ ਇਲਾਕੇ 'ਚ ਝੋਨੇ ਦੀ ਫ਼ਸਲ 'ਤੇ ਮਧਰੇਪਣ ਵਾਇਰਸ ਦਾ ਹਮਲਾ ਹੋਣ ਕਾਰਨ ਕਿਸਾਨ ਨਿਰਾਸ਼ <br/> ਅਗਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ ਖਰੜ ਨੇ ਮਨਾਇਆ ਤੀਜ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।