10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਿੰਡ ਸ਼ਿੰਗਾਰੀਵਾਲ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਸਨੀਕਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 20-07-2025
ਮੁੱਲਾਂਪੁਰ ਗਰੀਬਦਾਸ, 19 ਜੁਲਾਈ (ਦਿਲਬਰ ਸਿੰਘ ਖੈਰਪੁਰ)-ਪਿੰਡ ਸ਼ਿੰਗਾਰੀਵਾਲ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੀ ਸਰਪ੍ਰਸਤੀ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਪਿੰਡ ਵਾਸੀਆਂ ਵਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ | ਇਸ ਮੌਕੇ ਸਰਪੰਚ ਅਮਿਤ ਮਹਿਤਾ ਵਲੋਂ ਪੰਚਾਇਤ ਅਤੇ ਪਿੰਡ ਵਾਸੀਆਂ ਸਮੇਤ ਨਸ਼ਿਆਂ ਵਿਰੁੱਧ ਸਹੁੰ ਚੁੱਕੀ ਗਈ ਤੇ ਐਲਾਨ ਕੀਤਾ ਗਿਆ ਕਿ ਪਿੰਡ ਵਿਚ ਕਿਸੇ ਵੀ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ | ਇਸ ਤੋਂ ਇਲਾਵਾ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਸਮਝਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿਖੇ ਦਾਖ਼ਲ ਕਰਵਾਇਆ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਗ੍ਰਾਮ ਪੰਚਾਇਤ ਵਲੋਂ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਹੀਂ ਕਰਵਾਈ ਜਾਵੇਗੀ | ਇਸ ਮੌਕੇ ਬੀ. ਡੀ. ਪੀ. ਓ. ਮਹਿਕ ਮਨਮੀਤ ਸਿੰਘ, ਪੰਚਾਇਤ ਮੈਂਬਰ ਰਾਜਿੰਦਰ ਸਿੰਘ, ਬਲਜਿੰਦਰ ਸਿੰਘ, ਕਾਕਾ ਸਿੰਘ, ਸੋਹਣ ਸਿੰਘ, ਜਗਤਾਰ ਸਿੰਘ, ਚਰਨਜੀਤ ਸਿੰਘ, ਜਗਵਿੰਦਰ ਸਿੰਘ, ਲਖਬੀਰ ਸਿੰਘ ਤੇ ਮਨਜੀਤ ਕੌਰ ਸਮੇਤ ਪੁਲਿਸ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਮਹਿਲਾਵਾਂ ਨੇ ਤੀਜ ਤਿਉਹਾਰ ਨੂੰ ਰੀਝ ਨਾਲ ਮਨਾਇਆ ਅਗਲੀ ਖ਼ਬਰ ਚੰਡੀਗੜ੍ਹ ਦੀ ਸ਼ਾਖਾ (ਆਈ.ਸੀ.ਏ.ਆਈ) ਨੇ ਆਡਿਟ ਗੁਣਵੱਤਾ ਨੂੰ ਵਧਾਉਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।