10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਕੂਲ ਮੈਨੇਜਮੈਂਟ ਕਮੇਟੀਆਂ 'ਚ ਬਾਹਰਲੇ ਲੋਕਾਂ ਦੀਆਂ ਨਿਯੁਕਤੀਆਂ ਦਾ ਕਾਂਗਰਸ ਵਲੋਂ ਕੀਤਾ ਜਾਵੇਗਾ ਸਖ਼ਤ ਵਿਰੋਧ : ਜੀਤੀ ਪਡਿਆਲਾ

ਅਜੀਤ ਡੈਸਕ 20-07-2025
ਕੁਰਾਲੀ, 19 ਜੁਲਾਈ (ਬਿੱਲਾ ਅਕਾਲਗੜ੍ਹੀਆ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਸਕੂਲ ਮੈਨੇਜਮੈਂਟ ਕਮੇਟੀਆਂ 'ਚ ਪਿੰਡਾਂ/ਸ਼ਹਿਰਾਂ ਦੇ ਸਥਾਨਕ ਚੁਣੇ ਹੋਏ ਸਰਪੰਚ, ਪੰਚ, ਕੌਂਸਲਰ ਅਤੇ ਯੋਗ ਸਿੱਖਿਅਤ ਵਿਅਕਤੀਆਂ ਨੂੰ ਅਣਡਿੱਠਾ ਕਰਕੇ ਬਾਹਰਲੇ ਲੋਕਾਂ ਦੀਆਂ ਨਿਯੁਕਤੀਆਂ ਦੇ ਸਰਕਾਰੀ ਫ਼ੈਸਲੇ ਖ਼ਿਲਾਫ਼ ਸਖ਼ਤ ਵਿਰੋਧ ਜਤਾਇਆ ਹੈ | ਉਨ੍ਹਾਂ ਕਿਹਾ ਕਿ ਹਰ ਪਿੰਡ 'ਚ ਅਜਿਹੇ ਕਈ ਯੋਗ ਅਤੇ ਸਮਰੱਥ ਨੌਜਵਾਨ ਮੌਜੂਦ ਹਨ, ਜੋ ਕਿ ਸਿੱਖਿਅਤ ਹੋਣ ਸਮੇਤ ਸਮਾਜ ਸੇਵਾ ਨਾਲ ਜੁੜੇ ਹੋਏ ਹਨ, ਪਰ ਇਨ੍ਹਾਂ ਦੀ ਥਾਂ ਉਨ੍ਹਾਂ ਵਿਅਕਤੀਆਂ ਨੂੰ ਲਿਆਉਣਾ ਜੋ ਨਾ ਤਾਂ ਪਿੰਡ ਨਾਲ ਜੁੜੇ ਹੋਏ ਹਨ ਅਤੇ ਨਾ ਹੀ ਸਥਾਨਕ ਹਨ, ਸਰਕਾਰ ਦਾ ਸਰਾਸਰ ਧੱਕਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਪਿੰਡਾਂ ਦੀ ਖ਼ੁਦਮੁਖਤਿਆਰੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ | ਜੀਤੀ ਪਡਿਆਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਪਿੰਡਾਂ ਅਤੇ ਸ਼ਹਿਰਾਂ 'ਚ ਸਕੂਲ ਮੈਨੇਜਮੈਂਟ ਕਮੇਟੀਆਂ 'ਚ ਨਿਯੁਕਤੀਆਂ ਸਿਰਫ਼ ਅਤੇ ਸਿਰਫ਼ ਸਥਾਨਕ ਚੁਣੇ ਹੋਏ ਸਰਪੰਚ, ਪੰਚ, ਕੌਂਸਲਰ ਅਤੇ ਯੋਗ ਲੋਕਾਂ 'ਚੋਂ ਹੀ ਕੀਤੀਆਂ ਜਾਣ ਤਾਂ ਜੋ ਲੋਕਤੰਤਰ ਨੂੰ ਬਰਕਰਾਰ ਰੱਖਿਆ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਮੈਦਾਨ 'ਚ ਉਤਰੇਗੀ ਅਤੇ ਹਰ ਪੱਧਰ 'ਤੇ ਇਸ ਨਾਇਨਸਾਫ਼ੀ ਦਾ ਵਿਰੋਧ ਕਰੇਗੀ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੀ.ਡੀ.ਓ.ਈ ਨੇ ਅਕਾਦਮਿਕ ਸੈਸ਼ਨ 2025-26 ਲਈ ਅਰਜ਼ੀਆਂ ਦੀ ਕੀਤੀ ਮੰਗ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਲਈ ਧਮਕੀ ਭਰੀਆਂ ਈ-ਮੇਲਾਂ ਅਤੀ ਚਿੰਤਾਜਨਕ- ਕਾ: ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।