ਕੁਰਾਲੀ, 19 ਜੁਲਾਈ (ਹਰਪ੍ਰੀਤ ਸਿੰਘ)-ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ ਨੇ ਸ਼ਹਿਰ ਵਾਸੀਆਂ ਨੂੰ ਆਪਣਾ ਪੁਰਾਣਾ ਪ੍ਰਾਪਰਟੀ ਟੈਕਸ 31 ਜੁਲਾਈ ਤੱਕ ਬਿਨਾਂ ਵਿਆਜ਼ ਤੇ ਜੁਰਮਾਨੇ ਤੋਂ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ | ਉਨਾਂ ਸ਼ਹਿਰ ਵਾਸੀਆਂ ਨੂੰ ਸਰਕਾਰ ਵਲੋਂ ਦਿੱਤੀ ਜਾ ਰਹੀ ਇਸ ਸਹੂਲਤ ਦਾ ਲਾਹਾ ਲੈਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਦੀ ਪਿਛਲੀ ਬਕਾਇਆ ਰਾਸ਼ੀ 31 ਜੁਲਾਈ ਤੱਕ ਇਕੱਠੀ ਜਮ੍ਹਾਂ ਕਰਵਾਉਣ 'ਤੇ ਜੁਰਮਾਨੇ ਅਤੇ ਵਿਆਜ਼ ਤੋਂ ਛੋਟ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਯੂਨਿਟ ਦਾ ਪ੍ਰਾਪਰਟੀ ਟੈਕਸ ਬਕਾਇਆ ਰਹਿੰਦਾ ਹੈ, ਉਹ ਵਿਆਜ਼ ਮੁਆਫ਼ੀ ਸਕੀਮ ਦਾ ਲਾਭ ਲੈਂਦਿਆਂ 31 ਜੁਲਾਈ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਨਿਰਧਾਰਤ ਮਿਤੀ ਤੱਕ ਟੈਕਸ ਜਮ੍ਹਾਂ ਕਰਵਾਉਣ' ਤੇ ਪ੍ਰਾਪਰਟੀ ਸੀਲ ਵੀ ਹੋ ਸਕਦੀ ਹੈ |