10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਕੀਤਾ ਜਾਗਰੂਕ <br/>

ਅਜੀਤ ਡੈਸਕ 20-07-2025
ਐੱਸ. ਏ. ਐੱਸ. ਨਗਰ, 19 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਅਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਡੀ. ਐਸ. ਪੀ. ਟ੍ਰੈਫ਼ਿਕ ਕਰਨੈਲ ਸਿੰਘ ਵਲੋਂ ਸਥਾਨਕ ਸੈਕਟਰ-69 ਦੇ ਇਕ ਨਿੱਜੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਟ੍ਰੈਫ਼ਿਕ ਪੁਲਿਸ ਦੇ ਜਵਾਨਾ ਵਲੋਂ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗ਼ਲਤ ਅਨਸਰਾਂ ਵਲੋਂ ਵਿਦਿਆਰਥੀਆਂ ਨੂੰ ਨਸ਼ੇ 'ਤੇ ਲਗਾ ਦਿੱਤਾ ਜਾਂਦਾ ਹੈ, ਇਸ ਲਈ ਅਜਿਹੇ ਮਾੜੇ ਅਨਸਰਾਂ ਤੋਂ ਆਪਣਾ ਬਚਾਅ ਰੱਖੋ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਹੈ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਤੇ 25 ਹਜ਼ਾਰ ਰੁ. ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲਾਂ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ | ਅੰਤ 'ਚ ਡੀ. ਐਸ. ਪੀ. ਕਰਨੈਲ ਸਿੰਘ ਨੇ ਸਮੁੱਚੇ ਵਿਦਿਆਰਥੀਆਂ ਨੂੰ ਖੇਡਾਂ 'ਚ ਭਾਗ ਲੈਣ ਸੰਬੰਧੀ ਪ੍ਰੇਰਿਤ ਵੀ ਕੀਤਾ |

ਪਿਛਲੀ ਖ਼ਬਰ ਲਾਇਨਜ਼ ਕਲੱਬ ਖਰੜ ਸਿਟੀ ਦੇ ਨਵੇਂ ਮੈਂਬਰਾਂ ਨੂੰ ਪਿੰਨ ਲਗਾ ਕੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪ੍ਰਾਪਰਟੀ ਟੈਕਸ 31 ਤੱਕ ਬਿਨਾਂ ਵਿਆਜ ਤੇ ਜੁਰਮਾਨੇ ਤੋਂ ਜਮ੍ਹਾਂ ਕਰਵਾਉਣ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।