19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕਾਂਗਰਸ ਵਲੋਂ ਭਲਕੇ ਗਮਾਡਾ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲਾ ਧਰਨਾ ਨਵਾਂ ਇਤਿਹਾਸ ਸਿਰਜੇਗਾ- ਸਿੱਧੂ <br/>

ਅਜੀਤ ਡੈਸਕ 21-07-2025
ਐਸ.ਏ.ਐਸ ਨਗਰ, 20 ਜੁਲਾਈ ( ਪ੍ਰੋ.ਅਵਤਾਰ ਸਿੰਘ) - ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਰੱਦ ਕਰਾਉਣ ਲਈ ਭਲਕੇ ਗਮਾਡਾ ਦੇ ਮੁੱਖ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਉਨ੍ਹਾਂ ਨੇ ਕਿਹਾ ਕਿ ਇਹ ਧਰਨਾ ਗਿਣਤੀ ਪੱਖੋਂ ਨਵਾਂ ਇਤਿਹਾਸ ਸਿਰਜੇਗਾ | ਸਿੱਧੂ ਨੇ ਕਿਹਾ ਕਿ ਇਸ ਧਰਨੇ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ ਪਾਰਲੀਮੈਂਟ ਮੈਂਬਰ ਅਤੇ ਵਿਧਾਇਕ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਨਵੀਂ ਲੈਂਡ ਪੂਲਿੰਗ ਪਾਲਿਸੀ ਨੇ ਲੋਕਾਂ 'ਚ ਰੋਸ ਤੇ ਰੋਹ ਦੀ ਇਕ ਜ਼ਬਰਦਸਤ ਲਹਿਰ ਪੈਦਾ ਕਰ ਦਿੱਤੀ ਹੈ | ਉਨ੍ਹਾਂ ਹੋਰ ਕਿਹਾ ਕਿ ਲੋਕਾਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਜੇ ਇਹ ਨੁਕਸਦਾਰ ਪਾਲਿਸੀ ਰੱਦ ਨਾ ਕਰਵਾਈ ਤਾਂ ਉਨ੍ਹਾਂ ਨੂੰ ਆਪਣੀਆਂ ਕੀਮਤੀ ਜ਼ਮੀਨਾਂ ਤੋਂ ਬਿਨਾਂ ਕੁੱਝ ਹਾਸਲ ਕੀਤੇ ਹੀ ਹੱਥ ਧੋਣੇ ਪੈ ਸਕਦੇ ਹਨ |
ਸਾਬਕਾ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਨੋਟੀਫ਼ਿਕੇਸ਼ਨ ਤੋਂ ਬਾਅਦ ਤਕਰੀਬਨ 65000 ਏਕੜ ਜ਼ਮੀਨ ਉੱਤੇ ਖਰੀਦ-ਵੇਚ ਉੱਤੇ ਪਾਬੰਦੀ ਲੱਗ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਇਸ ਜ਼ਮੀਨ ਨੂੰ ਕੋਈ ਖਰੀਦ-ਵੇਚ ਹੀ ਨਹੀਂ ਸਕਦਾ ਤਾਂ ਤਾਂ ਸਰਕਾਰ ਦਾ ਇਹ ਕਹਿਣ ਦਾ ਕੋਈ ਅਰਥ ਹੀ ਨਹੀਂ ਹੈ ਕਿ ਕਿਸੇ ਵੀ ਕਿਸਾਨ ਦੀ ਜ਼ਮੀਨ ਉਸ ਦੀ ਮਰਜ਼ੀ ਤੋਂ ਬਿਨਾਂ ਨਹੀਂ ਲਈ ਜਾਵੇਗੀ |ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਪ੍ਰਚਾਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰ ਰਹੀ ਹੈ, ਪਰ ਲੋਕ ਇਸ ਸਚਾਈ ਤੋਂ ਭਲੀ ਭਾਂਤ ਜਾਣੂ ਹਨ |
ਸਿੱਧੂ ਨੇ ਕਿਹਾ ਪੰਜਾਬ ਸਰਕਾਰ ਦੀ ਮਨਸ਼ਾ ਡਾ. ਮਨਮੋਹਨ ਸਿੰਘ ਵਲੋਂ 2013 'ਚ ਬਣਾਏ ਗਏ ਕਿਸਾਨ ਪੱਖੀ ਭੂਮੀ ਗ੍ਰਹਿਣ ਤਹਿਤ ਆਪਣੀਆਂ ਬਣਦੀਆਂ ਜ਼ਿਮੇਂਵਾਰੀਆਂ ਤੋਂ ਭੱਜਣਾ ਹੈ | ਇਸ ਕਾਨੂੰਨ ਤਹਿਤ ਬਜ਼ਾਰੀ ਕੀਮਤ ਤੋਂ ਡੇਢ ਕੀਮਤ 'ਤੇ ਉਜਾੜਾ ਭੱਤਾ ਦੇਣ ਦੇ ਨਾਲ-ਨਾਲ ਮੁੜ ਵਸੇਬੇ ਦੇ ਪ੍ਰਬੰਧ ਕਰਨ ਦੀ ਜ਼ਿਮੇਂਵਾਰੀ ਸਰਕਾਰ ਨੂੰ ਨਿਭਾਉਣੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਲੈਂਡ ਪੂਲਿੰਗ ਪਾਲਿਸੀ ਰਾਹੀਂ ਬਿਨਾਂ ਕੋਈ ਪੈਸਾ ਖ਼ਰਚਿਆਂ ਅਤੇ ਬਿਨਾਂ ਕੋਈ ਜ਼ਿਮੇਂਵਾਰੀ ਲੈਣ ਤੋਂ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਪ੍ਰਾਈਵੇਟ ਕੰਪਨੀਆਂ ਨੂੰ ਵੇਚਣਾ ਚਾਹੁੰਦੀ ਹੈ ਤਾਂ ਜੋ ਆਪਣੀ ਮਿਆਦ ਦੀ ਆਖ਼ਰੀ ਸਾਲ 'ਚ ਮੁਫ਼ਤ ਖੋਰੀਆਂ ਦੇ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਸਕਣ |
ਕਾਂਗਰਸੀ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਇਹ ਖਿਲਵਾੜ ਨਹੀਂ ਹੋਣ ਦੇਵੇਗੀ ਅਤੇ ਇਸ ਕਿਸਾਨ ਵਿਰੋਧੀ ਪਾਲਿਸੀ ਨੂੰ ਰੱਦ ਕਰਾਉਣ ਤੱਕ ਸੰਘਰਸ਼ ਜਾਰੀ ਰੱਖੇਗੀ |

ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਵੇਵ ਐਸਟੇਟ ਮੁਹਾਲੀ ਵਿਖੇ ਪਬਲਿਕ ਮੀਟਿੰਗ ਕੀਤੀ <br/> ਅਗਲੀ ਖ਼ਬਰ ਚੜ੍ਹਦੇ ਦਿਨ ਜ਼ੀਰਕਪੁਰ 'ਚ ਹੋਇਆ ਪ੍ਰਵਾਸੀ ਵਿਅਕਤੀ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।