ਐੱਸ. ਏ. ਐੱਸ. ਨਗਰ, 20 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਵੇਵ ਐਸਟੇਟ ਮੁਹਾਲੀ 'ਚ ਇਕ ਪਬਲਿਕ ਮੀਟਿੰਗ ਕੀਤੀ | ਮੀਟਿੰਗ 'ਚ ਵੇਵ ਐਸਟੇਟ ਰੈਜੀਡੈਂਸ ਵੈਲਫੇਅਰ ਅਸੋਸੀਏਸ਼ਨ ਦੇ ਪ੍ਰਧਾਨ ਮਨੋਜ ਕੁਮਾਰ ਸ਼ਰਮਾ ਨੇ ਸੈਕਟਰ ਨਿਵਾਸੀਆ ਦੀਆ ਸਮੱਸਿਆਵਾ ਨੂੰ ਭਾਜਪਾ ਆਗੂਆਂ ਸਾਹਮਣੇ ਰੱਖਿਆ | ਵੇਵ ਐਸਟੇਟ ਨਿਵਾਸੀਆਂ ਨੂੰ ਸੰਬੋਧਿਤ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਲੋਕ ਵਿਰੋਧੀ ਫੈਸਲਿਆਂ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਹੈ ਤੇ ਕਰਦੀ ਰਹੇਗੀ | ਪਾਰਟੀ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਲੋਕਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਨੌਕਰੀਆਂ, ਸਿਹਤ ਸੇਵਾਵਾਂ, ਪੀਣ ਵਾਲਾ ਪਾਣੀ, ਸੀਵਰੇਜ, ਨਸ਼ਾ ਮੁਕਤੀ ਤੇ ਵਧੀਆ ਇੰਨਫਰਾਸਟਰਕਚਰ ਉੱਤੇ ਕਾਰਵਾਈ ਨਾ ਹੋਈ ਤਾਂ ਭਾਜਪਾ ਰੋਸ ਮੁਜ਼ਾਹਰੇ ਕਰੇਗੀ | ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਨੀਤੀ ਹੈ ਪੰਜਾਬ ਸਰਕਾਰ ਲੈਂਡ ਪੂਲਿੰਗ ਨੋਟੀਫੀਕੇਸ਼ਨ ਤੁਰੰਤ ਰੱਦ ਕਰੇ | ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ | ਇਸ ਮੌਕੇ ਪਵਨ ਸਚਦੇਵਾ, ਜੋਗਿੰਦਰ ਭਾਟੀਆ, ਹਰਵਿੰਦਰ ਸਿੰਘ, ਵਿਨੋਦ ਕੁਮਾਰ, ਜੋਗਿੰਦਰ ਰਾਣਾ, ਭਾਜਪਾ ਮੰਡਲ ਪ੍ਰਧਾਨ ਜਸਮਿੰਦਰ ਪਾਲ ਸਿੰਘ, ਜਨਰਲ ਸਕੱਤਰ ਗੁਲਸ਼ਨ ਸੂਦ, ਅਸ਼ੀਮ ਖੁੰਗਰ, ਹਿਮਾਂਸ਼ੂ, ਰਵੀਜੀਤ ਸਿੰਘ ਸਿੱਧੂ, ਦੀਪਕ ਕੁਮਾਰ, ਗਿਆਨ ਭਾਟੀਆ, ਗੁਲਸ਼ਨ ਭਾਟੀਆ ਆਦਿ ਹਾਜ਼ਰ ਸਨ |