19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਕਾਲੀ ਦਲ ਆਗੂ ਅਮਨ ਸ਼ਰਮਾ ਨੂੰ ਲੱਗਿਆ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 21-07-2025
ਖਰੜ, 20 ਜੁਲਾਈ (ਤਰਸੇਮ ਸਿੰਘ ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਨੂੰ ਉਸ ਸਮੇਂ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪਿਤਾ ਸਤੀਸ਼ ਸ਼ਰਮਾ ਦਾ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦਾ ਰਾਮ ਬਾਗ਼ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਅੰਤਿਮ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਐਸ.ਜੀ.ਪੀ.ਸੀ. ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਰਵਿੰਦਰ ਸਿੰਘ ਖੇੜਾ ਯੂਥ ਅਕਾਲੀ ਆਗੂ, ਸੁਖਵਿੰਦਰ ਸਿੰਘ ਸਿੰਦੀ ਬਲੋਮਾਜਰਾ, ਰਣਜੀਤ ਸਿੰਘ ਗਿੱਲ ਗਿਲਕੋ ਗਰੁੱਪ ਕੰਪਨੀ ਦੇ ਸਪੁੱਤਰ, ਭੁਪਿੰਦਰ ਸਿੰਘ ਕਾਲਾ, ਕੁਲਵੰਤ ਸਿੰਘ ਤਿਰਪੜੀ, ਕਮਲ ਕਿਸ਼ੋਰ ਸ਼ਰਮਾ, ਜਸਵੀਰ ਚੰਦਰ, ਰਾਮ ਸਰੂਪ ਸ਼ਰਮਾ, ਸਰਬਜੀਤ ਕੌਰ, ਗੋਵਿੰਦਰ ਸਿੰਘ ਚੀਮਾ, ਰਾਜਵੀਰ ਸਿੰਘ ਰਾਜੀ, ਨਿਸਾਤ ਸ਼ਰਮਾ ਤੋਂ ਇਲਾਵਾ ਸ਼ਹਿਰ ਦੀ ਹੋਰ ਵੀ ਵੱਖ-ਵੱਖ ਪਾਰਟੀਆਂ ਦੇ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ 'ਚ ਗੈਰ-ਜ਼ਮੀਨੇ ਵਿਅਕਤੀਆਂ ਦੀ ਮੈਂਬਰਸ਼ਿਪ ਦੁਬਾਰਾ ਚਾਲੂ ਕਰਨ ਸੰਬੰਧੀ ਮੰਗ ਪੱਤਰ ਸੌਪਿਆ <br/> ਅਗਲੀ ਖ਼ਬਰ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਦੇ ਖੂਨਦਾਨ ਕੈਂਪ ਦੌਰਾਨ 272 ਯੂਨਿਟ ਦਾਨ ਕੀਤਾ ਗਿਆ ਖੂਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।