19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਿੰਡ ਬਸੋਲੀ ਦੇ ਲਾਲ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ <br/>

ਲਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਰਾਜਵੀਰ ਸਿੰਘ <br/> 21-07-2025
ਲਾਲੜੂ, 20 ਜੁਲਾਈ (ਰਾਜਬੀਰ ਸਿੰਘ)- ਪਿੰਡ ਬਸੋਲੀ ਤੋਂ ਪਿਛਲੀਆਂ ਪੰਚਾਇਤੀ ਚੋਣਾਂ 'ਚ ਕਾਂਗਰਸ ਦੇ ਉਮੀਦਵਾਰ ਰਹੇ ਲਾਲ ਸਿੰਘ ਆਪਣੇ ਸਾਥੀਆਂ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ | ਰੰਧਾਵਾ ਨੇ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਨੇ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਕਾਰਜਸ਼ੈਲੀ ਕਾਰਨ ਲਿਆ | ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਹਰਭਜਨ ਸਿੰਘ, ਬਲਬੀਰ ਸਿੰਘ ਅਤੇ 'ਆਪ' ਆਗੂ ਹਰਦੇਵ ਸਿੰਘ ਦੇ ਯਤਨਾਂ ਸਦਕਾ ਲਾਲ ਸਿੰਘ ਆਪਣੇ ਸਾਥੀਆਂ ਸਮੇਤ ਆਪ 'ਚ ਸ਼ਾਮਿਲ ਹੋ ਗਏ ਹਨ | ਰੰਧਾਵਾ ਨੇ ਕਿਹਾ ਕਿ ਲਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਹੰਡੇਸਰਾ ਇਲਾਕੇ 'ਚ 'ਆਪ' ਨੂੰ ਵੱਡਾ ਹੁਲਾਰਾ ਮਿਲੇਗਾ | ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਹਲਕੇ ਵਿਚ ਪਿੰਡਾਂ ਦੀਆਂ ਫਿਰਨੀਆਂ ਨੂੰ ਪੱਕਾ ਕਰਕੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਦਿੱਤੀ ਹੈ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਲਾਏ ਸਿਹਤ ਜਾਂਚ ਕੈਂਪ ਦੌਰਾਨ 150 ਲੋਕਾਂ ਦੀ ਕੀਤੀ ਜਾਂਚ <br/> ਅਗਲੀ ਖ਼ਬਰ ਸਹਿਕਾਰੀ ਸਭਾਵਾਂ 'ਚ ਗੈਰ-ਜ਼ਮੀਨੇ ਵਿਅਕਤੀਆਂ ਦੀ ਮੈਂਬਰਸ਼ਿਪ ਦੁਬਾਰਾ ਚਾਲੂ ਕਰਨ ਸੰਬੰਧੀ ਮੰਗ ਪੱਤਰ ਸੌਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।