ਐਸ.ਏ.ਐਸ ਨਗਰ, 20 ਜੁਲਾਈ (ਪ੍ਰੋ.ਅਵਤਾਰ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਯਾਤਰਾ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਸ਼ਹਿਰ ਤੇ ਪਿੰਡਾਂ ਦੇ 'ਚ ਵੱਡੀ ਪੱਧਰ 'ਤੇ ਸਮਾਗਮ ਕਰਵਾ ਕੇ ਨੌਜਵਾਨ ਨੂੰ ਨਸ਼ੇ ਨਾ ਕਰਨ ਦੀ ਬਕਾਇਦਾ ਸਹੁੰ ਚੁਕਾਈ ਜਾ ਰਹੀ ਹੈ, ਇਸ ਮੁਹਿੰਮ ਦੇ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਵਲੋਂ ਪਿੰਡਾਂ ਦੇ ਲਗਾਤਾਰ ਦੌਰੇ ਜਾਰੀ ਹਨ, ਇਸੇ ਲੜੀ ਤਹਿਤ ਅੱਜ ਪਿੰਡ ਮਨੌਲੀ ਅਤੇ ਸੈਣੀ ਮਾਜਰਾ ਉਪਰੰਤ ਪਿੰਡ ਮਟਰਾਂ ਵਿਖੇ ਮਟਰਾਂ ਅਤੇ ਬੜੀ ਪਿੰਡ ਦਾ ਸਮਾਗਮ ਤੇ ਇਸ ਤੋਂ ਬਾਅਦ ਪਿੰਡ ਝਿਉਰਹੇੜੀ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਣ ਦੇ ਲਈ ਸਮਾਗਮ ਕੀਤਾ ਗਿਆ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨੂੰ ਹੋਰ ਤੇਜ਼ ਕੀਤਾ ਜਾਵੇਗਾ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ 'ਤੇ ਸਰਕਾਰ ਦੀ ਕਾਰਵਾਈ ਵੱਡੇ ਪੱਧਰ 'ਤੇ ਜਾਰੀ ਰਹੇਗੀ ਅਤੇ ਕਿਸੇ ਵੀ ਸੂਰਤ 'ਚ ਨਸ਼ਾ ਤਸਕਰਾਂ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਨਵੀਂ ਪੀੜੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਦੇ ਲਈ ਉਨ੍ਹਾਂ ਦੇ ਮਾਪਿਆਂ ਦੀ ਜ਼ਿੰਮੇਵਾਰੀ ਵੱਡੀ ਬਣਦੀ ਹੈ, ਕਿਉਂਕਿ ਕੋਈ ਵੀ ਸਰਕਾਰ ਉਦੋਂ ਤੱਕ ਹੀ ਆਪਣੀਆਂ ਕੋਸ਼ਿਸ਼ਾਂ 'ਚ ਕਾਮਯਾਬ ਹੋ ਸਕਦੀ ਹੈ ਜਦੋਂ ਲੋਕਾਂ ਦਾ ਸਹਿਯੋਗ ਉਨ੍ਹਾਂ ਨੂੰ ਮਿਲਦਾ ਰਹੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੰਦਰੁਸਤ ਪੰਜਾਬ ਲਈ ਯਤਨ ਲਗਾਤਾਰ ਜਾਰੀ ਰਹਿਣਗੇ, ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਕਰਵਾਏ ਜਾਣ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਦੇ ਲਈ ਸਕੀਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਤੇ ਵਿਕਾਸ ਕਾਰਜਾਂ 'ਚ ਆਉਣ ਵਾਲੇ ਸਮੇਂ ਦੇ 'ਚ ਹੋਰ ਤੇਜ਼ੀ ਆਵੇਗੀ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਸਰਕਾਰ ਦੇ ਵਿਰੁੱਧ ਤੋਹਮਤਬਾਜ਼ੀ ਕਰਨ ਤੋਂ ਇਲਾਵਾ ਹੋਰ ਕੋਈ ਮੁੱਦਾ ਹੀ ਨਹੀਂ ਰਹਿ ਗਿਆ ਕਿਉਂਕਿ ਸਰਕਾਰ ਵਲੋਂ ਜੋ ਵਾਅਦੇ ਤੇ ਜੋ ਗਰੰਟੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਲਗਭਗ ਪੂਰੇ ਕਰ ਦਿੱਤਾ ਗਿਆ ਹੈ | ਇਸ ਮੌਕੇ ਕੁਲਦੀਪ ਸਿੰਘ ਸਮਾਣਾ,ਅਵਤਾਰ ਸਿੰਘ ਮੌਲੀ, ਸਲੋਚਨਾ ਸ਼ਰਮਾ, ਪਤਨੀ ਕਰਮਜੀਤ ਕੁਮਾਰ ਬਿੱਟੂ ਸਰਪੰਚ, ਧਨਵੰਤ ਸਿੰਘ ਰੰਧਾਵਾ- ਬੀ.ਡੀ.ਪੀ.ਓ., ਹਰਸਿਮਰਤ ਸਿੰਘ ਬੱਲ- ਡੀ.ਐਸ.ਪੀ., ਪਿੰਡ ਮਨੌਲੀ ਅਤੇ ਸੈਣੀ ਮਾਜਰਾ ਦੇ ਸਮਾਗਮਾਂ 'ਚ ਕੁਲਵੀਰ ਸਿੰਘ ਸਰਪੰਚ ਮਨੌਲੀ, ਹਰਜਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਸਰਪੰਚ ਸੈਣੀ ਮਾਜਰਾ, ਨਰਿੰਦਰ ਸਿੰਘ ਪੰਚ, ਪਿੰਡ ਬੜੀ -ਮਟਰਾਂ ਵਿਖੇ ਸਪਲਾਂ ਰਾਣੀ ਪਤਨੀ ਅਵਤਾਰ ਸਿੰਘ ਸਰਪੰਚ ਮਟਰਾਂ -ਪਰਮਿੰਦਰ ਸਿੰਘ ਮੱਟਰਾ, ਬੇਅੰਤ ਸਿੰਘ ਸਰਪੰਚ ਬੜੀ, ਕਰਨੈਲ ਸਿੰਘ ਬੜੀ, ਮੇਜਰ ਸਿੰਘ, ਹਰਮੇਸ਼ ਸਿੰਘ ਕੁੰਬੜਾ, ਬਾਵਾ ਮੌਲੀ, ਸੰਨੀ ਮੌਲੀ, ਗੁਰਪ੍ਰੀਤ ਸਿੰਘ ਕੁਰੜਾ ਹਲਕਾ ਕੋਆਰਡੀਨੇਟਰ ਯੱਧ ਨਸ਼ਿਆਂ ਵਿਰੁੱਧ, ਅਵਤਾਰ ਖ਼ਾਨ ਮਨੌਲੀ, ਧਰਮਪ੍ਰੀਤ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਤਰਲੋਚਨ ਸਿੰਘ ਮਟੌਰ, ਵਿਕਰਮ ਸਿੰਘ, ਮੁਖ਼ਤਿਆਰ ਸਿੰਘ ਬਲਾਕ ਪ੍ਰਧਾਨ, ਧਰਮਪ੍ਰੀਤ ਸਿੰਘ, ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੇ ਨੌਜਵਾਨ ਮੌਜੂਦ ਰਹੇ |