20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਬਕਾ ਵਿਧਾਇਕ ਨੇ ਸੁਣੀਆਂ ਸ਼ਿਵਾਲਿਕ ਵਿਹਾਰ ਦੇ ਲੋਕਾਂ ਦੀਆਂ ਸਮੱਸਿਆਵਾਂ <br/>

ਸ਼ਿਵਾਲਿਕ ਵਿਹਾਰ ਵਿਚ ਟੁੱਟੀਆਂ ਸੜਕਾਂ ਤੇ ਬਿਜਲੀ ਦੀਆਂ ਨੰਗੀਆਂ ਤਾਰਾਂ ਦਿਖਾਉਂਦੇ ਸਾਬਕਾ ਵਿਧਾਇਕ ਐਨ ਕੇ ਸ਼ਰਮਾ | ਤਸਵੀਰਾਂ : ਮਨਿੰਦਰ ਸਿੰਘ <br/> 21-07-2025
ਜ਼ੀਰਕਪੁਰ, 20 ਜੁਲਾਈ (ਮਨਿੰਦਰ ਸਿੰਘ)- ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਸ਼ਨੀਵਾਰ ਨੂੰ ਸ਼ਿਵਾਲਿਕ ਵਿਹਾਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਜ਼ੀਰਕਪੁਰ ਨਗਰ ਕੌਂਸਲ ਪ੍ਰਸ਼ਾਸਨ 'ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਹੈ ਕਿ ਅੱਜ ਇੱਥੋਂ ਦੇ ਲੋਕ ਚੁਣੇ ਹੋਏ ਨਗਰ ਕੌਂਸਲਰਾਂ ਤੇ ਕੌਂਸਲ ਅਧਿਕਾਰੀਆਂ ਨੂੰ ਲੱਭ ਰਹੇ ਹਨ, ਪਰ ਉਨ੍ਹਾਂ ਦੀ ਸੁਣਵਾਈ ਕਰਨ ਵਾਲਾ ਕੋਈ ਨਹੀਂ ਹੈ | ਇਸ ਮੌਕੇ ਲੋਕਾਂ 'ਤੇ ਸਾਬਕਾ ਵਿਧਾਇਕ ਨੂੰ ਦੱਸਿਆ ਕਿ ਇੱਥੇ ਜਗ੍ਹਾ-ਜਗ੍ਹਾ 'ਤੇ ਸੜਕਾਂ ਪੁੱਟੀਆਂ ਗਈਆਂ ਹਨ, ਸੀਵਰੇਜ ਦੇ ਗਟਰ ਓਵਰਫਲੋਅ ਹੋ ਰਹੇ ਹਨ, ਪਿਛਲੇ ਕਈ ਮਹੀਨਿਆਂ ਤੋਂ ਇੱਥੇ ਸਫ਼ਾਈ ਕਰਮਚਾਰੀ ਨਹੀਂ ਆਏ ਅਤੇ ਖੁੱਲ੍ਹੇ ਮੈਨਹੋਲ ਤੇ ਬਿਜਲੀ ਦੀਆਂ ਨੰਗੀਆਂ ਤਾਰਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ | ਇੱਥੇ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਹਾਲਤ ਵੀ ਤਰਸਯੋਗ ਬਣੀ ਹੋਈ ਹੈ | ਸਥਾਨਕ ਵਾਸੀਆਂ ਨੇ ਦੱਸਿਆ ਕਿ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਾ ਤਾਂ ਕੌਂਸਲਰ ਤੇ ਨਾ ਹੀ ਨਗਰ ਕੌਂਸਲ ਦੇ ਅਧਿਕਾਰੀ ਉਨ੍ਹਾਂ ਦੀ ਸੁਣਵਾਈ ਕਰਦੇ ਹਨ |
ਐਨ.ਕੇ. ਸ਼ਰਮਾ ਨੇ ਕਿਹਾ ਕਿ ਮੌਜੂਦਾ ਵਿਧਾਇਕ ਕੋਲ ਇੰਨਾ ਸਮਾਂ ਨਹੀਂ ਹੈ ਕਿ ਉਹ ਨਗਰ ਕੌਂਸਲ ਵਿਚ ਮੀਟਿੰਗ ਕਰਵਾ ਸਕਣ | ਜ਼ੀਰਕਪੁਰ ਨਗਰ ਕੌਂਸਲ ਵਿਚ ਪਿਛਲੇ 11 ਮਹੀਨਿਆਂ ਤੋਂ ਇਕ ਵੀ ਮੀਟਿੰਗ ਨਹੀਂ ਹੋਈ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ੀਰਕਪੁਰ ਦੇ ਲੋਕ ਅੱਜ ਮੁੱਢਲੀਆਂ ਸਹੂਲਤਾਂ ਲਈ ਵੀ ਤਰਸ ਰਹੇ ਹਨ | ਉਨ੍ਹਾਂ ਲੋਕਾਂ ਨੂੰ ਮੌਜੂਦਾ ਸਰਕਾਰ ਵਿਰੁੱਧ ਇੱਕਜੁੱਟ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜਨਤਾ ਨੂੰ ਨਜ਼ਰਅੰਦਾਜ਼ ਕਰਨ ਵਾਲਿਆਂ ਨੂੰ ਜਨਤਾ ਜਲਦੀ ਹੀ ਜਵਾਬ ਦੇਵੇਗੀ | ਇਸ ਮੌਕੇ ਐਚ.ਐਸ. ਗੋਰੀਆ, ਅਮਰਜੀਤ ਸਿੰਘ, ਧੀਰੇਂਦਰ ਪਾਂਡੇ ਤੇ ਜਤਿੰਦਰ ਮਹਿਰਾ ਸਮੇਤ ਕਈ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਖਰੜ ਸ਼ਹਿਰ ਤੇ ਪੇਂਡੂ ਖੇਤਰ ਦੀਆਂ ਟੁੱਟੀਆਂ ਸੜਕਾਂ ਕਾਰਨ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਜੋ ਪਸ਼ੂਆਂ ਨੂੰ ਛੱਡਦੇ ਤੇ ਕੂੜਾ ਸੁੱਟਦੇ ਹਨ, ਉਨ੍ਹਾਂ 'ਤੇ ਹੋਏ ਕਾਨੂੰਨੀ ਐਕਸ਼ਨ”- ਡਿਪਟੀ ਮੇਅਰ ਬੇਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।