20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਖਰੜ ਸ਼ਹਿਰ ਤੇ ਪੇਂਡੂ ਖੇਤਰ ਦੀਆਂ ਟੁੱਟੀਆਂ ਸੜਕਾਂ ਕਾਰਨ ਲੋਕ ਪ੍ਰੇਸ਼ਾਨ <br/>

ਅਜੀਤ ਡੈਸਕ 21-07-2025
ਖਰੜ, 20 ਜੁਲਾਈ (ਗੁਰਮੁੱਖ ਸਿੰਘ ਮਾਨ):- ਖਰੜ ਸ਼ਹਿਰ ਅਤੇ ਪੇਂਡੂ ਖੇਤਰ ਦੀਆਂ ਟੁੱਟੀਆਂ ਹੋਈਆਂ ਸੜਕਾਂ ਅਤੇ ਉਨ੍ਹਾਂ 'ਚ ਪਏ ਵੱਡੇ-ਵੱਡੇ ਖੱਡੇ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਨੂੰ ਕੋਸ ਰਹੇ ਹਨ ਅਤੇ ਸੋਸ਼ਲ ਮੀਡੀਆਂ ਦੇ ਹੈਂਡਲਾਂ ਖਰੜ ਦੀਆਂ ਟੁੱਟੀਆਂ ਸੜਕਾਂ ਦੀਆਂ ਤਸਵੀਰਾਂ ਨੂੰ ਹੈਾਡਲ ਕਰਕੇ ਲੋਕੀ ਸਰਕਾਰ ਦੀ ਕਾਰਜਕਾਰੀ ਦਾ ਮਜ਼ਾਕ ਉੱਡਾ ਰਹੇ ਹਨ | ਇਨ੍ਹਾਂ ਟੁੱਟੀਆਂ ਹੋਈਆਂ ਸੜਕਾਂ ਅਤੇ ਸੜਕਾਂ 'ਚ ਪਏ ਖੱਡਿਆਂ ਦੀ ਮੁਰੰਮਤ ਕਰਵਾਉਣ ਲਈ ਸ਼ਹਿਰ ਨਿਵਾਸੀ ਅਤੇ ਇਲਾਕਾ ਨਿਵਾਸੀ ਮੰਗ ਵੀ ਕਰਦੇ ਰਹੇ ਹਨ ਪਰ ਸਰਕਾਰ ਦਾ ਖਰੜ ਸਹਿਰ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਪਿੰਡ ਤੋਲੇਮਾਜਰਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਕਿਹਾ ਕਿ ਖੂਨੀਮਾਜਰਾ-ਤੋਲੇਮਾਜਰਾ ਸੜਕ ਦੀ ਅੱਜ ਹਾਲਤ ਵੇਖ ਕੇ ਇੰਝ ਲੱਗਦਾ ਹੈ ਕਿ ਇਹ ਨਗਰ ਕੌਸ਼ਲ ਖਰੜ ਦੀ ਹਦੂਦ ਅੰਦਰ ਦੀ ਸੜਕ ਨਹੀਂ ਬਲਕਿ ਇਕ ਪੇਂਡੂ ਖੇਤਰ ਨਾਲ ਸਬੰਧਿਤ ਲੱਗਦੀ ਹੈ | ਭਾਵੇਂ ਇਹ ਖੇਤਰ ਨਗਰ ਕੌਸ਼ਲ ਖਰੜ ਦੀ ਹਦੂਦ ਅੰਦਰ ਪੈਂਦਾ ਹੈ ਪਰ ਅੱਜ ਇਸ ਸੜਕ ਦੇ ਇਹ ਹਾਲਤ ਹਨ ਕਿ ਪੈਦਲ ਚੱਲਣਾ ਵੀ ਔਖਾ ਹੋਇਆ ਪਿਆ ਹੈ ਅਤੇ ਥੋੜ੍ਹੀ ਜਿਹੀ ਬਾਰਸ਼ ਨਾਲ ਇਸ ਸੜਕ ਰਾਹੀ ਵਾਹਨ ਨਹੀਂ ਜਾ ਸਕਦੇ | ਉਨ੍ਹਾਂ ਕਿਹਾ ਕਿ ਹੁਣ ਤਾਂ ਖਰੜ ਦੀ ਵਿਧਾਇਕਾ ਨੇ ਅਸਤੀਫ਼ਾ ਦੇ ਦਿੱਤਾ ਹੈ ਤਾਂ ਸਰਕਾਰ ਹਲਕੇ ਦੇ ਵਿਕਾਸ ਦਾ ਕੰਮ ਆਪਣੇ ਹੱਥਾ 'ਚ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਦਾ ਪਹਿਲ ਦੇ ਆਧਾਰ ਤੇ ਵਿਕਾਸ ਕਰਵਾਏ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਭੈਰੋਮਾਜਰਾ ਵਿਖ... ਅਗਲੀ ਖ਼ਬਰ ਸਾਬਕਾ ਵਿਧਾਇਕ ਨੇ ਸੁਣੀਆਂ ਸ਼ਿਵਾਲਿਕ ਵਿਹਾਰ ਦੇ ਲੋਕਾਂ ਦੀਆਂ ਸਮੱਸਿਆਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।