ਸ੍ਰੀ ਚਮਕੌਰ ਸਾਹਿਬ,20 ਜੁਲਾਈ(ਜਗਮੋਹਣ ਸਿੰਘ ਨਾਰੰਗ)- ਨਜਦੀਕੀ ਪਿੰਡ ਭੈਰੋਮਾਜਰਾ ਦੀ ਸਾਹਿਬਜ਼ਾਦਾ ਜੂਝਾਰ ਸਿੰਘ ਅਕੈਡਮੀ ਵਿਖੇ ਸ਼੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ |ਇਸ ਮੌਕੇ ਪ੍ਰਬੰਧਕਾਂ ਨੇ ਗੁਰੂ ਸਾਹਿਬ ਜੀ ਦੀ ਜੀਵਨੀ 'ਤੇ ਚਾਨਣਾ ਪਾਉਦਿਆਂ ਕਿਹਾ ਕਿ ਸਾਨੂੰ ਗੁਰੂੁ ਸਾਹਿਬ ਦੀ ਜੀਵਨੀ ਤੋਂ ਪ੍ਰੇਰਣਾ ਲੈਦਿਆਂ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ ਅਤੇ ਮਾਲ੍ਹ ਪੂੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸੰਸਥਾ ਦੇ ਸਮੂਹ ਅਧਿਆਪਕਾਂ,ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ |