20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮਧੂਵਨ ਵਾਟਿਕਾ ਸਕੂਲ 'ਚ ਇਨਵੈਸਟੀਚਰ ਸੈਰੇਮਨੀ ਸਮਾਗਮ ਕਰਵਾਇਆ <br/>

ਇਨਵੈਸਟਰ ਸੈਰੇਮਨੀ ਦੌਰਾਨ ਚੁਣੇ ਗਏ ਵਿਦਿਆਰਥੀ ਸਕੂਲ ਪ੍ਰਬੰਧਕਾਂ ਅਤੇ ਸਟਾਫ ਦੇ ਨਾਲ | ਤਸਵੀਰ-ਹਰਦੀਪ ਸਿੰਘ ਢੀਂਡਸਾ <br/> 21-07-2025
ਨੂਰਪੁਰ ਬੇਦੀ, 20 ਜੁਲਾਈ (ਹਰਦੀਪ ਸਿੰਘ ਢੀਂਡਸਾ) -ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਇਨਵੈਸਟੀਚਰ ਸੈਰੇਮਨੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਸ੍ਰੀ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਸ੍ਰੀ ਕੇਸਵ ਕੁਮਾਰ, ਮੈਡਮ ਦੀਪਿਕਾ ਪੁਰੀ ਮੈਡਮ ਅਨੂ ਕੌਸਲ, ਪਿ੍ੰਸੀਪਲ ਰੋਜੀ ਮਹਿਤਾ, ਮੈਡਮ ਸੁਰੇਖਾ ਰਾਣਾ, ਅਵਿਨਾਸ ਕੁਮਾਰ ਵਲੋਂ ਸਾਂਝੇ ਤੌਰ ਤੇ ਜੋਤੀ ਜਗਾ ਕੇ ਸਮਾਗਮ ਦਾ ਉਦਘਾਟਨ ਕੀਤਾ | ਉਹਨਾਂ ਨੇ ਵਿਦਿਆਰਥੀਆਂ ਨੂੰ ਅਗਵਾਈ ਅਤੇ ਜਿੰਮੇਵਾਰੀ ਦੀ ਮਹੱਤਾ ਬਾਰੇ ਪ੍ਰੇਰਿਤ ਕੀਤਾ | ਇਸ ਦੌਰਾਨ ਵਿਦਿਆਰਥੀਆਂ ਨੂੰ ਲੀਡਰਸ਼ਿਪ ਅਹੁੱਦੇ ਸੌਂਪ ਕੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਸੰਘਰਸ਼ ਅਤੇ ਸਮਰਪਣ ਦੀ ਭਾਵਨਾ ਭਰੀ ਗਈ | ਇਸ ਮੌਕੇ ਚੁਣੇ ਗਏ ਵਿਦਿਆਰਥੀਆਂ ਵਿੱਚ ਸੌਰਿਆਵੀਰ ਸਿੰਘ ਨੂੰ ਹੈੱਡ ਬੁਆਏ, ਜਪਜੀ ਕੌਰ ਨੂੰ ਹੈਡ ਗਰਲ ਤੋਂ ਇਲਾਵਾ ਹੋਰ ਵਿਦਿਆਰਥੀਆਂ ਦੀ ਵੱਖ -ਵੱਖ ਜ਼ਿੰਮੇਵਾਰੀਆਂ ਲਈ ਚੁਣਿਆ ਗਿਆ | ਇਹਨਾਂ ਨੂੰ ਸਕੂਲ ਚੇਅਰਮੈਨ ਸ੍ਰੀ ਅਮਿਤ ਚੱਢਾ, ਡਾਇਰੈਕਟਰ ਸ੍ਰੀ ਕੇਸਵ ਕੁਮਾਰ, ਸਕੂਲ ਪਿ੍ੰਸੀਪਲ ਰੋਜੀ ਮਹਿਤਾ, ਮੈਡਮ ਦੀਪਿਕਾ ਪੁਰੀ, ਮੈਡਮ ਅਨੁ ਕੌਸਲ, ਮੈਡਮ ਸੁਰੇਖਾ ਰਾਣਾ, ਅਵਿਨਾਸ਼ ਕੁਮਾਰ, ਮੈਡਮ ਨੀਸਾ ਸਰਮਾ, ਮੈਡਮ ਰਮਾ ਸ਼ਰਮਾ, ਮੈਡਮ ਖੁਸਵੰਤ ਕੌਰ ਅਤੇ ਮੈਡਮ ਸਵਾਨੀ ਪੁਰੀ ਵਲੋਂ ਜਿੰਮੇਵਾਰੀਆਂ ਸੌਂਪੀਆਂ ਗਈਆਂ | ਇਸ ਮੌਕੇੇ ਇਨ੍ਹਾਂ ਵਿਦਿਆਰਥੀਆਂ ਨੇ ਆਪਣੀਆਂ ਜਿੰਮੇਵਾਰੀਆਂ ਨੂੰ ਨਿਭਾਉਣ ਲਈ ਇਮਾਨਦਾਰੀ, ਲਗਨ ਅਤੇ ਨਿਸ਼ਠਾ ਨਾਲ ਕੰਮ ਕਰਨ ਦੀ ਸੰਹੁ ਵੀ ਚੁੱਕੀ | ਚੇਅਰਮੈਨ ਸ੍ਰੀ ਅਮਿਤ ਚੱਢਾ ਨੇ ਕਿਹਾ ਕਿ ਸਕੂਲ ਸਿਰਫ ਪਾਠ ਪੜ੍ਹਾਉਣ ਦੀ ਥਾਂ ਨਹੀ ਹੈ ਬਲਕਿ ਇਹ ਇਕ ਐਸਾ ਮੰਚ ਹੈ ਜਿੱਥੇ ਵਿਦਿਆਰਥੀਆਂ ਦੀ ਆਤਮ-ਸ਼ਕਤੀ, ਆਤਮ-ਵਿਸ਼ਵਾਸ ਅਤੇ ਲੀਡਰਸ਼ਿਪ ਵਿਕਸਤ ਹੁੰਦੀ ਹੈ |

ਪਿਛਲੀ ਖ਼ਬਰ ਗੌਰਮਿੰਟ ਫਿਜੀਕਲ ਐਜੂਕੇਸ਼ਨ ਟੀਚਰ ਐਸੋ: ਵੱਲੋਂ ਅਧਿਆਪਕ ਸੁੱਖੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਭੈਰੋਮਾਜਰਾ ਵਿਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।