20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਆਪਣੇ ਜੱਦੀ ਪਿੰਡ ਬੜਵਾ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ 'ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ <br/>

ਜੱਦੀ ਪਿੰਡ ਬੜਵਾ ਵਿਖੇ ਵਿਧਾਇਕ ਐਡਵੋਕੇਟ ਚੱਢਾ ਵਲੋਂ ਕਰਵਾਏ ਗਏ ਵੱਖ-ਵੱਖ ਵਿਕਾਸ ਦੇ ਕੰਮ | (ਇਨਸੈੱਟ) ਜਾਣਕਾਰੀ ਦਿੰਦੇ ਹੋਏ ਸਰਪੰਚ ਅਵਤਾਰ ਸਿੰਘ ਕੂਨਰ | ਤਸਵੀਰਾਂ-ਵਿੰਦਰਪਾਲ ਝਾਂਡੀਆਂ <br/> 21-07-2025
ਨੂਰਪੁਰਬੇਦੀ, 20 ਜੁਲਾਈ ( ਵਿੰਦਰਪਾਲ ਝਾਂਡੀਆਂ )- ਕਰਮਯੋਗੀ ਤੇ ਮਿਹਨਤੀ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਜਿੱਥੇ ਹਲਕੇ ਦੇ ਪਿੰਡਾਂ 'ਚ ਵਿਕਾਸ ਦੀ ਰਫਤਾਰ ਤੇਜ਼ ਕੀਤੀ ਗਈ ਹੈ, ਉੱਥੇ ਹੀ ਆਪਣੇ ਜੱਦੀ ਪਿੰਡ ਬੜਵਾ ਦੀ ਵੀ ਨੁਹਾਰ ਪੂਰੀ ਤਰ੍ਹਾਂ ਨਾਲ ਬਦਲ ਕੇ ਰੱਖ ਦਿੱਤੀ ਹੈ | ਪਿੰਡ ਵਿਚ ਲਗਭਗ 1 ਕਰੋੜ 3 ਲੱਖ 87 ਹਜ਼ਾਰ ਰੁਪਏ ਦੀ ਲਾਗਤ ਨਾਲ ਕਈ ਮਹੱਤਵਪੂਰਨ ਵਿਕਾਸ ਕਾਰਜ ਹੋ ਚੁੱਕੇ ਹਨ ਜੋ ਪਿੰਡ ਦੀਆਂ ਲੰਬੇ ਸਮੇਂ ਤੋਂ ਚਲੀਆਂ ਆ ਰਹੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਦੇ ਹਨ | ਪਿੰਡ ਦੇ ਸਰਪੰਚ ਅਵਤਾਰ ਸਿੰਘ ਕੁੰਨਰ ਅਤੇ ਯੂਥ ਆਮ ਆਦਮੀ ਪਾਰਟੀ ਆਗੂ ਗੁਰਦੀਪ ਸਿੰਘ ਮਾਣਕ ਨੇ ਦੱਸਿਆ ਕਿ ਵਿਧਾਇਕ ਚੱਢਾ ਦੀ ਅਗਵਾਈ 'ਚ ਪਿੰਡ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਦੋ ਨਵੇਂ ਕਮਰੇ, ਇੱਕ ਸਟੇਜ, ਤੇ ਇੱਕ ਪਿ੍ੰਸੀਪਲ ਰੂਮ ਦਾ ਨਿਰਮਾਣ ਹੋ ਰਿਹਾ ਹੈ, ਜਿਸ ਨਾਲ ਬੱਚਿਆਂ ਨੂੰ ਇੱਕ ਵਧੀਆ ਅਤੇ ਆਧੁਨਿਕ ਸਿੱਖਿਆ ਦਾ ਵਾਤਾਵਰਨ ਮਿਲੇਗਾ | ਇਸ ਦੇ ਨਾਲ ਹੀ ਪਿੰਡ ਦੀ ਸਫਾਈ ਅਤੇ ਸਿਹਤਮੰਦ ਵਾਤਾਵਰਨ ਨੂੰ ਯਕੀਨੀ ਬਣਾਉਂਦੇ ਹੋਏ 4 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਨਵੇਂ ਨਾਲਿਆਂ ਦਾ ਨਿਰਮਾਣ ਕੀਤਾ ਗਿਆ ਤੇ ਨੌਜਵਾਨਾਂ ਲਈ ਓਪਨ ਜਿਮ ਵੀ ਲਗਾਈ ਗਈ ਹੈ | ਜਲ ਸੁਰੱਖਿਆ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਨੂੰ ਮਜ਼ਬੂਤ ਕਰਦੇ ਹੋਏ 1 ਲੱਖ ਰੁਪਏ ਦੀ ਲਾਗਤ ਨਾਲ ਬੋਰ ਦਾ ਪ੍ਰਾਜੈਕਟ ਪੂਰਾ ਕੀਤਾ ਗਿਆ | ਇਨ੍ਹਾਂ ਦੇ ਨਾਲ ਹੀ 1 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਈ ਗਈ ਅਤੇ 2 ਲੱਖ ਰੁਪਏ ਨਾਲ ਪਿੰਡ ਦੀਆਂ ਗਲੀਆਂ ਦਾ ਨਵਾਂ ਨਿਰਮਾਣ ਕਰਵਾਇਆ ਗਿਆ | ਇੱਕ ਹੋਰ ਮਹੱਤਵਪੂਰਨ ਕੰਮ ਵਜੋਂ, ਬੂੰਗਾ ਸਾਹਿਬ ਵੱਲ ਜਾਂਦੀ ਮੁੱਖ ਸੜਕ 'ਤੇ ਵੀ ਡ੍ਰੇਨੇਜ ਦਾ ਕੰਮ ਕੀਤਾ ਗਿਆ ਜਿਸ ਨਾਲ ਇਲਾਕੇ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ | ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜੀਊਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ 20 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਸੁਵਿਧਾਵਾਂ ਨਾਲ ਭਰਪੂਰ ਖੇਡ ਮੈਦਾਨ ਦਾ ਨਿਰਮਾਣ ਕਰਵਾਇਆ ਗਿਆ ਹੈ, 30 ਲੱਖ ਰੁਪਏ ਦੀ ਲਾਗਤ ਦੇ ਨਾਲ ਪੰਚਾਇਤ ਘਰ ਦਾ ਕੰਮ ਚੱਲ ਰਿਹਾ ਹੈ | ਸਰਪੰਚ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਚੱਢਾ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਵਿਧਾਇਕ ਭਵਿੱਖ ਵਿੱਚ ਵੀ ਇੰਝ ਹੀ ਪਿੰਡ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਐਡਵੋਕੇਟ ਚੱਢਾ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਿਧਾਇਕ ਹਨ |

ਪਿਛਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦੀ ਨਿਯੁਕਤੀ 'ਤੇ ਮੁਕਾਰੀ ਵਿਖੇ ਹੋੋੋਇਆ ਸਨਮਾਨ <br/> ਅਗਲੀ ਖ਼ਬਰ ਪੀ.ਜੀ.ਆਈ. ਮੁਫ਼ਤ ਬੱਸ ਸੇਵਾ ਲਈ ਪਿੰਡ ਗੋਚਰ ਨਿਵਾਸੀਆਂ ਵਲੋਂ ਦਾਨ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।