16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

-ਹਰਪਾਲ ਸਿੰਘ ਚੀਮਾ ਦਾ ਭਾਜਪਾ 'ਤੇ ਨਿਸ਼ਾਨਾ- ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਹਮਦਰਦੀ ਦਾ ਇਕ ਬੋਲ ਨਹੀਂ ਬੋਲਿਆ-ਚੀਮਾ <br/>

ਅਜੀਤ ਡੈਸਕ 02-09-2025
ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ)-ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਅਜੇ ਤੱਕ ਇਕ ਹਮਦਰਦੀ ਦਾ ਬੋਲ ਵੀ ਨਹੀਂ ਬੋਲਿਆ ਜਦਕਿ ਉਹ ਥੋੜੇ੍ਹ ਸਮੇਂ ਬਾਅਦ ਹਰ ਛੋਟੀ ਗੱਲ 'ਤੇ ਟਵੀਟ ਕਰਦੇ ਨਜ਼ਰ ਆਉਂਦੇ ਹਨ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਭਾਜਪਾ ਆਗੂ ਅਜਿਹੀ ਆਫਤ ਵੇਲੇ ਵੀ ਸੂਬੇ 'ਚ ਰੈਲੀਆਂ ਕਰਦੇ ਨਜ਼ਰ ਆ ਰਹੇ ਹਨ ਜੋ ਕਿ ਬੇਹਦ ਸ਼ਰਮਨਾਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਚਾਹੀਦਾ ਸੀ ਕਿ ਉਹ ਪ੍ਰਧਾਨ ਮੰਤਰੀ ਨੂੰ ਮਿਲ ਕੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਦੇ ਪਰ ਉਹ ਸਿਆਸੀ ਰੈਲੀਆਂ ਕਰਨ 'ਚ ਰੱੁਝੇ ਹੋਏ ਹਨ | ਸ. ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿਚ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ | ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਹੁਣ ਤੱਕ 29 ਜਾਨਾਂ ਜਾ ਚੁੱਕੀਆਂ ਹਨ ਅਤੇ ਡਿਪਟੀ ਕਮਿਸ਼ਨਰ ਨੁਕਸਾਨ ਦਾ ਸਰਵੇਖਣ ਕਰਨ ਵਿਚ ਸਰਗਰਮੀ ਨਾਲ ਲੱਗੇ ਹੋਏ ਹਨ |

ਪਿਛਲੀ ਖ਼ਬਰ ਪੰਜਾਬੀ ਸਟਾਰ ਮਨਕੀਰਤ ਅÏਲਖ ਵਲੋਂ ਹੌਂਡਾ ਸੀਬੀ 125 ਹੋਰਨੈੱਟ ਤੇ ਸ਼ਾਈਨ 100 ਡੀਐਕਸ ਲਾਂਚ ਅਗਲੀ ਖ਼ਬਰ ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਯੂ.ਟੀ ਪ੍ਰਸ਼ਾਸਨ ਹੋਇਆ ਚੌਕਸ, ਗ੍ਰਹਿ ਸਕੱਤਰ ਮਨਦੀਪ ਬਰਾੜ ਨੇੇ 'ਆਪਦਾ ਪ੍ਰਬੰਧਨ' ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।