09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮੁਨਿਆਰੀ ਦੀ ਦੁਕਾਨ 'ਚੋਂ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ <br/>

ਅਜੀਤ ਡੈਸਕ 19-10-2025
ਕੁਰਾਲੀ, 18 ਅਕਤੂਬਰ (ਹਰਪ੍ਰੀਤ ਸਿੰਘ)-ਅਣਪਛਾਤੇ ਚੋਰਾਂ ਨੇ ਸ਼ਹਿਰ ਦੇ ਮੁੱਖ ਬਾਜ਼ਾਰ 'ਚ ਅੱਜ ਸਵੇਰੇ ਤੜਕੇ ਇਕ ਮਨਿਆਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁ. ਦੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਸਵੇਰੇ ਤੜਕਸਾਰ ਸ਼ਹਿਰ ਦੇ ਮੁੱਖ ਬਾਜ਼ਾਰ 'ਚ ਵਾਪਰੀ ਇਸ ਘਟਨਾ ਕਾਰਨ ਦੁਕਾਨਦਾਰਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਭੋਲੇ ਦੀ ਹੱਟੀ ਨਾਮਕ ਇਸ ਮਨਿਆਰੀ ਦੀ ਦੁਕਾਨ 'ਚ ਹੋਈ ਚੋਰੀ ਬਾਬਤ ਜਾਣਕਾਰੀ ਦਿੰਦਿਆਂ ਦੁਕਾਨਦਾਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਚੋਰ ਦੁਕਾਨ 'ਤੇ ਲੱਗੇ ਸ਼ਟਰ ਨੂੰ ਕੱਟ ਕੇ ਦੁਕਾਨ ਦੇ ਅੰਦਰ ਦਾਖ਼ਲ ਹੋਏ ਅਤੇ ਅੰਦਰ ਪਈ ਕਰੀਬ 30 ਹਜ਼ਾਰ ਰੁ. ਦੀ ਨਕਦੀ ਤੋਂ ਇਲਾਵਾ ਨੋਟਾਂ ਦੇ ਬਣੇ ਹਾਰ ਅਤੇ ਕੁਝ ਹੋਰ ਕੀਮਤੀ ਸਾਮਾਨ ਲੈ ਕੇ ਰਫ਼ੂ ਚੱਕਰ ਹੋ ਗਏ | ਜਤਿੰਦਰ ਕੁਮਾਰ ਨੇ ਦੱਸਿਆ ਕਿ ਸਵੇਰੇ ਕਰੀਬ 3.30 ਵਜੇ ਇਕ ਸ਼ੱਕੀ ਬੰਦੇ ਨੂੰ ਦੁਕਾਨ ਅੱਗੇ ਘੁੰਮਦਿਆਂ ਦੇਖਿਆ ਗਿਆ ਸੀ | ਦੂਜੇ ਪਾਸੇ ਇਸ ਘਟਨਾ ਸੰਬੰਧੀ ਸੂਚਨਾ ਮਿਲਣ 'ਤੇ ਸਿਟੀ ਪੁਲਿਸ ਵਲੋਂ ਬਾਜ਼ਾਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਚੋਰਾਂ ਨੂੰ ਕਾਬੂ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਡੇਰਾਬੱਸੀ ਪੁਲਿਸ ਵਲੋਂ ਮੋਬਾਈਲ ਝਪਟਣ ਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ <br/> ਅਗਲੀ ਖ਼ਬਰ ਆਨਲਾਈਨ ਨਿਵੇਸ਼ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਦੋ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।