08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੇਰਾਬੱਸੀ ਨਗਰ ਕੌਂਸਲ ਦੇ 400 ਤੋਂ ਵੱਧ ਕਰਮਚਾਰੀਆਂ ਨੂੰ ਦੀਵਾਲੀ ਮੌਕੇ ਵੰਡੇ ਗਏ ਉਪਹਾਰ

ਅਜੀਤ ਡੈਸਕ 19-10-2025
ਡੇਰਾਬੱਸੀ, 18 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਦੀਵਾਲੀ ਮੌਕੇ ਨਗਰ ਕੌਂਸਲ ਡੇਰਾਬੱਸੀ ਅਧੀਨ ਆਉਂਦੇ 400 ਤੋਂ ਵੱਧ ਕਰਮਚਾਰੀਆਂ ਨੂੰ ਦੀਵਾਲੀ ਦੇ ਉਪਹਾਰ ਵੰਡੇ ਗਏ | ਇਹ ਸਮਾਗਮ ਨਗਰ ਕੌਂਸਲ ਦੀ ਪ੍ਰਧਾਨ ਆਸ਼ੂ ਉਪਨੇਜਾ ਦੇ ਨਿਵਾਸ ਸਥਾਨ ਵਿਖੇ ਕਰਵਾਇਆ ਗਿਆ | ਇਸ ਮੌਕੇ ਆਸ਼ੂ ਉਪਨੇਜਾ ਦੇ ਪਤੀ ਨਰੇਸ਼ ਉਪਨੇਜਾ ਨੇ ਦੱਸਿਆ ਕਿ ਨਗਰ ਕੌਂਸਲ ਦੇ 400 ਤੋਂ ਵੱਧ ਕਰਮਚਾਰੀਆਂ 'ਚ 235 ਸਫ਼ਾਈ ਸੇਵਕ (ਮਹਿਲਾਵਾਂ ਅਤੇ ਪੁਰਸ਼), 9 ਪਲੰਬਰ, 34 ਟਿਊਬਵੈੱਲ ਆਪ੍ਰੇਟਰ ਅਤੇ ਇਲੈਕਟ੍ਰੀਸ਼ਨ ਤੇ ਮਾਲੀ ਸ਼ਾਮਿਲ ਹਨ, ਜਿਨ੍ਹਾਂ ਨੂੰ ਮਠਿਆਈਆਂ ਦੇ ਡੱਬੇ, ਕੰਬਲ ਅਤੇ ਸੂਟ ਤੋਹਫ਼ੇ ਵਜੋਂ ਦਿੱਤੇ ਗਏ | ਇਸ ਮੌਕੇ ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸੁਰੱਖਿਅਤ ਤੇ ਖੁਸ਼ੀਆਂ ਭਰੀ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਟਾਕਿਆਂ ਤੇ ਆਤਿਸ਼ਬਾਜ਼ੀ ਦੌਰਾਨ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ | ਇਸ ਮੌਕੇ ਕੌਂਸਲਰ ਜਸਵਿੰਦਰ ਪਟਵਾਰੀ, ਭੁਪਿੰਦਰ ਸ਼ਰਮਾ, ਦਵਿੰਦਰ ਸੈਦਪੁਰਾ ਅਤੇ ਅਮਿਤ ਵਰਮਾ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਣਾ ਗਿੱਲ ਵਲੋਂ ਭਾਜਪਾ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ <br/> ਅਗਲੀ ਖ਼ਬਰ ਏਸ਼ੀਅਨ ਟੈਨਿਸ ਵਿਚ ਦੇਸ਼ ਲਈ ਦੋ ਟਾਈਟਲ ਜਿੱਤਣ ਵਾਲੇ ਮਹੀਜਿੱਤ ਸਿੰਘ ਕੌੜਾ ਦਾ ਚੰਡੀਗੜ੍ਹ ਪ੍ਰੈੱਸ ਕਲੱਬ 'ਚ ਭਰਵਾਂ ਸਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।